Punjab
ਸੁਪਰੀਮ ਕੋਰਟ ਨੇ ਸੌਦਾ ਸਾਧ ਅਤੇ 4 ਹੋਰਾਂ ਨੂੰ ਨੋਟਿਸ ਕੀਤਾ ਜਾਰੀ
ਸੌਦਾ ਸਾਧ ਰਾਮ ਰਹੀਮ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੌਦਾ ਸਾਧ ਅਤੇ 4 ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਸੀਬੀਆਈ ਦੀ ਪਟੀਸ਼ਨ ਉੱਤੇ ਹੀ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ।
ਜਿਕਰਯੋਗ ਹੈ ਕਿ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਹਿਲਾ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਹੁਣ ਮੁੜ ਸੀਬੀਆਈ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਕੋਰਟ ਨੇ ਪਟੀਸ਼ਨ ਨੂੰ ਲੈ ਕੇ ਸੌਦਾ ਸਾਧ ਅਤੇ 4 ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ।