Punjab
ਸੂਬੇ ਵਿੱਚ ਖਰੀਦ ਦੇ ਅੱਠਵੇਂ ਦਿਨ 175583.95 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ
ਵਿਭਾਗ ਵੱਲੋਂ ਕਿਸਾਨਾਂ ਦੇ 770.31 ਕਰੋੜ ਦੀ ਰਾਸ਼ੀ ਕਲੀਅਰ
ਚੰਡੀਗੜ, 10 ਅਕਤੂਬਰ :
ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਅੱਠਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 175583.95 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਅੱਠਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 174589.95 ਮੀਟਿ੍ਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 994 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਅੱਠਵੇਂ ਦਿਨ 180323 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।
ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 933405.50 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 862752 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।
ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 770.31 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।