Connect with us

Punjab

ਸੂਬੇ ਵਿੱਚ 28 ਅਕਤੂਬਰ ਨੂੰ 693761.54 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

Published

on

Bharat Bhushan Ashu

ਪੰਜਾਬ ਰਾਜ ਵਿੱਚ ਝੋਨੇ ਦੀ ਖਰੀਦ ਦੇ 28 ਅਕਤੂਬਰ,2021 ਨੂੰ ਸਰਕਾਰੀ ਏਜੰਸੀਆਂ ਵੱਲੋਂ 693761.54 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ ਹੁਣ ਤੱਕ 9395999.15 ਮੀਟਿ੍ਰਕ ਟਨ ਝੋਨਾ ਅਤੇ 46517 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।

ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 9686263.31 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 9442516.15 ਮੀਟਿ੍ਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।
ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 14647.68 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।