Connect with us

Uncategorized

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ

Published

on

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ 555ਵਾਂ ਪ੍ਰਕਾਸ਼ ਪੁਰਬ ਹੈ।ਜੋ ਪੰਜਾਬ ਭਰ ‘ਚ ਬੜੀ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ । ਸਿੱਖਾਂ ਲਈ ਗੁਰੂ ਨਾਨਕ ਜੈਯੰਤੀ ਇੱਕ ਵੱਡਾ ਤਿਉਹਾਰ ਹੈ। ਸ੍ਰੀ ਗੁਰੂ ਨਾਨਕ ਜੀ ਸਿੱਖ ਧਰਮ ਦੇ ਸੰਸਥਾਪਕ ਅਤੇ ਪਹਿਲੇ ਸਿੱਖ ਗੁਰੂ ਸਨ। ਇਸ ਦਿਨ ਨੂੰ ਪ੍ਰਕਾਸ਼ ਪੁਰਬ ਜਾਂ ਫਿਰ ਗੁਰੂ ਪੁਰਬ ਵੀ ਕਹਿੰਦੇ ਹਨ। ਇਹ ਹਰ ਸਾਲ ਕੱਤਕ ਮਹੀਨੇ ਦੀ ਪੂਰਨਮਾਸ਼ੀ ਨੂੰ ਧੂਮਧਾਮ ਨਾਲ ਮਨਾਇਆ ਜਾਂਦਾ ਹੈ।

ਗੁਰਪੁਰਬ ਅੱਜ ਵੱਡੇ ਵੱਡੇ ਨਗਰ ਕੀਰਤਨ ਕੱਢਕੇ ਮਨਾਇਆ ਜਾ ਰਿਹਾ ਹੈ | ਹਰ ਇਕ ਗੁਰਦੁਆਰੇ ‘ਚ ਰੌਣਕਾਂ ਲੱਗੀਆਂ ਹੋਈਆਂ ਹਨ । ਚਾਹ ਅਤੇ ਲੰਗਰ ਦਾ ਹਰ ਸੰਗਤ ਲਈ ਪ੍ਰਬੰਧ ਕੀਤਾ ਗਿਆ ਹੈ ।

ਸਿੱਖ ਧਰਮ ਦੀ ਸਥਾਪਨਾ ਗੁਰੂ ਨਾਨਕ ਦੇਵ ਜੀ ਨੇ ਕੀਤੀ ਸੀ। ਇਸ ਦਿਨ ਸਿੱਖ ਧਰਮ ਦੇ ਲੋਕ ਗੁਰਦੁਆਰੇ ਵਿੱਚ ਪ੍ਰਭਾਤ ਫੇਰੀ ਕਰਕੇ ਅਰਦਾਸ ਕਰਦੇ ਹਨ। ਇਸ ਮੌਕੇ ਸ਼ਬਦ ਕੀਰਤਨ ਕੀਤਾ ਜਾ ਰਿਹਾ ਹੈ ਅਤੇ ਕਈ ਥਾਵਾਂ ‘ਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਦੌਰਾਨ ਗੁਰਦੁਆਰਿਆਂ ਵਿੱਚ ਸੰਗਤਾਂ ਦਾ ਠਾਠਾ ਮਾਰਦਾ ਹੋਇਆ ਇਕੱਠ ਵੇਖਣ ਨੂੰ ਮਿਲਿਆ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ

ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਨੂੰ ਰਾਇ ਭੋਇ ਦੀ ਤਲਵੰਡੀ (ਪਾਕਿਸਤਾਨ) ‘ਚ ਪਿਤਾ ਮਹਿਤਾ ਕਾਲੂ ਅਤੇ ਮਾਤਾ ਤ੍ਰਿਪਤਾ ਜੀ ਦੇ ਘਰ ਹੋਇਆ ਸੀ। ਅੱਜ ਇਸ ਥਾਂ ਨੂੰ ਨਨਕਾਣਾ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ ,ਜੋ ਅੱਜ ਪਾਕਿਸਤਾਨ ਵਿੱਚ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਉਸ ਸਮੇਂ ਹੋਇਆ, ਜਦੋਂ ਦੇਸ਼ ਵਿੱਚ ਜਾਤ-ਪਾਤ, ਉੱਚ-ਨੀਚ ਬੋਲਬਾਲਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵੱਡੀ ਭੈਣ ਦਾ ਨਾਂ ਬੇਬੇ ਨਾਨਕੀ ਸੀ। ਜਦੋਂ ਗੁਰੂ ਨਾਨਕ ਦੇਵ ਜੀ ਨੂੰ ਪਾਂਧੇ ਕੋਲ ਪੜ੍ਹਨ ਲਈ ਭੇਜਿਆ ਤਾਂ ਗੁਰੂ ਜੀ ਨੇ ਪਾਂਧੇ ਨੂੰ ਹੀ ਆਪਣੀ ਚਮਤਕਾਰੀ ਸੂਝ-ਬੂਝ ਨਾਲ ਪੜ੍ਹਨੇ ਪਾ ਦਿੱਤਾ।