Connect with us

Punjab

ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਨੇ ਮੰਗੀ ਮੁਆਫ਼ੀ

Published

on

DARBAR SAHIB : 21 ਜੂਨ ਨੂੰ ਦੇਸ਼ ਭਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਦੌਰਾਨ ਲੋਕਾਂ ਨੇ ਯੋਗਾ ਕੀਤਾ ਅਤੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕੀਤਾ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਕ ਵੀਡੀਓ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ।

ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਸੀ, ਜਿਸ ‘ਚ ਲੜਕੀ ਅਰਚਨਾ ਮਕਵਾਨਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਯੋਗਾ ਕਰਦੀ ਨਜ਼ਰ ਆ ਰਹੀ ਸੀ। ਵੀਡੀਓ ‘ਚ ਉਹ ਸ਼ਿਰਸ਼ਾਸਨ ਕਰਦੀ ਨਜ਼ਰ ਆ ਰਹੀ ਹੈ। ਲੜਕੀ ਦੀ ਇਸ ਹਰਕਤ ਨੇ ਕਾਫੀ ਹੰਗਾਮਾ ਕੀਤਾ। ਲੜਕੀ ਦੀ ਇਸ ਹਰਕਤ ‘ਤੇ ਲੋਕਾਂ ਨੇ ਕਾਫੀ ਨਿੰਦਾ ਵੀ ਕੀਤੀ ਹੈ। ਇਸ ਕਾਰਨ ਲੜਕੀ ਅਰਚਨਾ ਮਕਵਾਨਾ ਖਿਲਾਫ ਐਫ.ਆਈ.ਆਰ. ਅੰਮ੍ਰਿਤਸਰ ਪੁਲਿਸ ਵੱਲੋਂ ਧਾਰਾ 295-ਏ ਤਹਿਤ ਕਾਰਵਾਈ ਕੀਤੀ ਗਈ ਹੈ।

SGPC ਵੱਲੋਂ ਕਾਰਵਾਈ ਕੀਤੇ ਜਾਣ ਤੋਂ ਬਾਅਦ ਅਰਚਨਾ ਮਕਵਾਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਸਟੋਰੀ ਪੋਸਟ ਕਰਕੇ ਮੁਆਫੀ ਮੰਗ ਲਈ ਹੈ। ਅਰਚਨਾ ਨੇ ਕਿਹਾ ਕਿ ਉਸ ਨੇ ਸੋਸ਼ਲ ਮੀਡੀਆ ‘ਤੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੁਝ ਵੀ ਪੋਸਟ ਨਹੀਂ ਕੀਤਾ ਹੈ। ਉਸ ਨੂੰ ਇਹ ਨਹੀਂ ਪਤਾ ਸੀ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਯੋਗਾ ਕਰਨਾ ਗਲਤ ਹੈ। ਉਸਨੇ ਕਿਹਾ ਕਿ ਉਹ ਕਿਸੇ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੀ ਸੀ। ਅਰਚਨਾ ਨੇ ਕਿਹਾ ਕਿ ਮੈਂ ਇਸ ਗਲਤੀ ਲਈ ਮੁਆਫੀ ਮੰਗਦੀ ਹਾਂ। ਮੈਂ ਵਾਅਦਾ ਕਰਦੀ ਹਾਂ ਕਿ ਮੈਂ ਭਵਿੱਖ ਵਿੱਚ ਅਜਿਹਾ ਕਦੇ ਨਹੀਂ ਕਰਾਂਗੀ। ਕਿਰਪਾ ਕਰਕੇ ਮੇਰੀ ਮੁਆਫੀ ਸਵੀਕਾਰ ਕੀਤਾ ਜਾਵੇ।