Punjab
ਸੰਜੀਵ ਅਰੋੜਾ ਨੂੰ NRI ਤੇ ਇੰਡਸਟਰੀ ਵਿਭਾਗ ਦੀ ਸੌਂਪੀ ਜ਼ਿੰਮੇਵਾਰੀ
ਪੰਜਾਬ ਕੈਬਨਿਟ ਵਿੱਚ ਇੱਕ ਨਵੇਂ ਮੰਤਰੀ ਦੀ ਐਂਟਰੀ ਹੋਈ ਹੈ। ਸੰਜੀਵ ਅਰੋੜਾ, ਜਿਨ੍ਹਾਂ ਨੇ ਹਾਲ ਹੀ ਵਿੱਚ ਲੁਧਿਆਣਾ ਪੱਛਮੀ ਸੀਟ ਤੋਂ ਚੋਣ ਜਿੱਤੀ ਹੈ, ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਜੀਵ ਅਰੋੜਾ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ।
ਦੱਸ ਦੇਈਏ ਕਿ ਚੋਣ ਪ੍ਰਚਾਰ ਦੌਰਾਨ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਲ੍ਹ ਕੇ ਐਲਾਨ ਕੀਤਾ ਸੀ ਕਿ ਚੋਣ ਜਿੱਤਣ ਤੋਂ ਬਾਅਦ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਸੰਜੀਵ ਅਰੋੜਾ ਰਾਜ ਸਭਾ ਦੇ ਮੈਂਬਰ ਰਹਿ ਚੁੱਕੇ ਹਨ ਅਤੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ। ਧਿਆਨ ਦੇਣ ਯੋਗ ਹੈ ਕਿ ਆਮ ਆਦਮੀ ਪਾਰਟੀ ਦੇ 3 ਸਾਲਾਂ ਦੇ ਕਾਰਜਕਾਲ ਵਿੱਚ ਇਹ ਮੰਤਰੀ ਮੰਡਲ ਦਾ 7ਵਾਂ ਵਿਸਥਾਰ ਹੈ।
ਮਾਨ ਕੈਬਨਿਟ ‘ਚ ਵੱਡਾ ਫੇਰਬਦਲ ਹੋਇਆ ਹੈ। ਸੰਜੀਵ ਅਰੋੜਾ ਨੂੰ NRI ਤੇ ਇੰਡਸਟਰੀ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ NRI ਵਿਭਾਗ ਸੀ ਅਤੇ ਇੰਡਸਟਰੀ ਵਿਭਾਗ ਤਰੁਨਪ੍ਰੀਤ ਸੋਂਧ ਕੋਲ ਸੀ।
