Punjab
ਸੰਜੀਵ ਅਰੋੜਾ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

ਲੁਧਿਆਣਾ ਦੇ ਪੱਛਮੀ ਹਲਕੇ ਲਈ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣੇ ਹਨ। ਹੁਣ ਤੱਕ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਪਰ ਭਾਜਪਾ ਇਸ ਮਾਮਲੇ ਦੇ ਵਿੱਚ ਫਿਲਹਾਲ ਪਿੱਛੇ ਹੈ। 26 ਮਈ ਤੋਂ ਨਾਮਜ਼ਦਗੀ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ, ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਅਤੇ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਵਿਚਾਲੇ ਮੁਕਾਬਲਾ ਹੋਵੇਗਾ ਹਜੇ ਫਿਲਹਾਲ ਭਾਜਪਾ ਦਾ ਕੋਈ ਉਮੀਦਵਾਰ ਨਹੀਂ ਹੈ।
ਸੰਜੀਵ ਅਰੋੜਾ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
ਜ਼ਿਮਨੀ ਚੋਣ ਲੁਧਿਆਣਾ ਲਈ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਮੌਜੂਦਗੀ ‘ਚ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਮੌਕੇ ਸੰਜੀਵ ਜੀ ਦੇ ਪਰਿਵਾਰਕ ਮੈਂਬਰ ਵੀ ਉਹਨਾਂ ਦੇ ਨਾਲ਼ ਮੌਜੂਦ ਸਨ।