Connect with us

Punjab

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੂਰੇ ਦੇਸ਼ ‘ਚ ਚੱਕਾ ਜਾਮ

Published

on

16 ਫ਼ਰਵਰੀ 2024: ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 16 ਫਰਵਰੀ ਨੂੰ  ‘ਭਾਰਤ ਬੰਦ’ ਦੇ ਸੱਦੇ ਤਹਿਤ ਦੇਸ਼ ਭਰ ਵਿਚ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਸੜਕੀ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਰਹੇਗੀ।

ਪਿੰਡਾਂ ਵਿਚੋਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਸਬਜ਼ੀਆਂ, ਫਲਾਂ ਤੇ ਹੋਰਨਾਂ ਵਸਤੂਆਂ ਦੀ ਸਪਲਾਈ ਵੀ ਬੰਦ ਰਹੇਗੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ‘ਭਾਰਤ ਬੰਦ’ ਦੇ ਸੱਦੇ ਤਹਿਤ ਖੇਤੀਬਾੜੀ ਨਾਲ ਸਬੰਧਤ ਸਾਰੀਆਂ ਸਰਗਰਮੀਆਂ, ਮਨਰੇਗਾ ਦੇ ਕੰਮ ਤੇ ਹੋਰ ਸਾਰੇ ਪੇਂਡੂ ਕੰਮ ਵੀ ਬੰਦ ਰਹਿਣਗੇ।