Punjab
ਹਰਜੋਤ ਬੈਂਸ ਤਨਖ਼ਾਹੀਆਂ ਕਰਾਰ
ਹਰਜੋਤ ਬੈਂਸ ਤਨਖ਼ਾਹੀਆਂ ਕਰਾਰ ਹੋ ਗਏ ਹਨ , ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਤਰੀ ਹਰਜੋਤ ਬੈਂਸ ਨੇ ਆਪਣੀ ਗਲਤੀ ਕਬੂਲੀ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਬੀਤੇ ਦਿਨੀਂ ਸ੍ਰੀਨਗਰ ਵਿਚ ਕਰਵਾਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਨੂੰ ਲੈ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ ਅਤੇ ਆਪਣੀ ਗਲਤੀ ਕਬੂਲੀ । ਪੰਜ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਸਜ਼ਾ ਲਗਾਈ ਗਈ ਹੈ।
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਆਪਣਾ ਪੱਖ ਸਪਸ਼ਟ ਕਰਨ ਲਈ ਤਲਬ ਕੀਤਾ ਗਿਆ ਸੀ। ਉਨ੍ਹਾਂ ਤੋਂ ਇਲਾਵਾ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੂੰ ਵੀ ਤਲਬ ਕੀਤਾ ਗਿਆ ਸੀ।
