Connect with us

Amritsar

ਹਰਸਿਮਰਤ ਕੌਰ ਬਾਦਲ ਵਲੋਂ ਕੈਪਟਨ ਅਮਰਿੰਦਰ ਨੂੰ ਪੱਤਰ

Published

on

ਚੰਡੀਗੜ੍ਹ, 18 ਮਾਰਚ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਲਾਡੋਵਾਲ ਮੈਗਾ ਫੂਡ ਪਾਰਕ ਪ੍ਰਤੀ ਸੰਜੀਦਗੀ ਵਿਖਾਉਣ ਅਤੇ ਇਸ ਨੂੰ ਜਲਦੀ ਮੁਕੰਮਲ ਕਰਵਾਉਣ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਵਿਖਾਈ ਸੁਸਤੀ ਨੇ ਇਸ ਪ੍ਰਾਜੈਕਟ ਨੂੰ 2 ਸਾਲ ਲਈ ਪਛਾੜ ਦਿੱਤਾ ਹੈ, ਜਿਸ ਕਰਕੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਇਸ ਪ੍ਰਾਜੈਕਟ ਦੇ ਲਾਭ ਨਹੀਂ ਮਿਲ ਪਾਏੇ ਹਨ। ਕੱਲ੍ਹ ਮੁੱਖ ਮੰਤਰੀ ਨੂੰ ਲਿਖੀ ਇੱਕ ਚਿੱਠੀ ਵਿਚ ਕੇਂਦਰੀ ਮੰਤਰੀ ਨੇ ਕਿਹਾ ਕਿ ਉਹਨਾਂ ਦੇ ਮੰਤਰਾਲੇ ਇਸ ਮੈਗਾ ਫੂਡ ਪਾਰਕ ਨੂੰ 2015 ਵਿੱਚ ਮਨਜ਼ੂਰੀ ਦਿੱਤੀ ਸੀ ਅਤੇ ਇਸ ਪ੍ਰਾਜੈਕਟ ਵਾਸਤੇ ਰਾਂਖਵੀਂ ਰੱਖੀ 50 ਕਰੋੜ ਰੁਪਏ ਦੀ ਰਾਸ਼ੀ ਵਿਚੋਂ 35 ਕਰੋੜ ਰੁਪਏ ਇਸ ਪ੍ਰਾਜੈਕਟ ਨੂੰ ਤਿਆਰ ਕਰਨ ਵਾਲੀ ਏਜੰਸੀ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀਏਆਈਸੀ) ਨੂੰ ਜਾਰੀ ਕੀਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਇਹ ਮੈਗਾ ਫੂਡ ਪਾਰਕ 2018 ਵਿਚ ਮੁਕੰਮਲ ਕੀਤਾ ਜਾਣਾ ਸੀ, ਪਰ ਕਾਂਗਰਸ ਸਰਕਾਰ ਦੀ ਮਾੜੀ ਯੋਜਨਾਬੰਦੀ ਅਤੇ ਫੈਸਲਿਆਂ ਦੀ ਢਿੱਲੀ ਰਫ਼ਤਾਰ ਨੇ ਇਸ ਪ੍ਰਾਜੈਕਟ ਵਿਚ ਵਾਰ ਵਾਰ ਤਬਦੀਲੀਆਂ ਕੀਤੀਆਂ, ਫਲਸਰੂਪ ਪ੍ਰਾਜੈਕਟ ਮੁਕੰਮਲ ਕਰਨ ਵਾਲੀ ਏਜੰਸੀ ਪੀਏਆਈਸੀ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਦੇ ਟੀਚਿਆਂ ਤੋਂ ਵਾਰ ਵਾਰ ਖੁੰਝਦੀ ਗਈ।

ਬੀਬਾ ਬਾਦਲ ਨੇ ਮੁੱਖ ਮੰਤਰੀ ਵੱਲੋਂ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰਾਲੇ ਨੂੰ ਪ੍ਰਾਜੈਕਟ ਦੀ ਚੌਥੀ ਅਤੇ ਆਖਰੀ ਕਿਸ਼ਤ ਜਾਰੀ ਕਰਨ ਲਈ ਕੀਤੀ ਬੇਨਤੀ ਦਾ ਜੁਆਬ ਦਿੰਦਿਆਂ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਉਹਨਾਂ ਨੂੰ ਪ੍ਰਾਜੈਕਟ ਦੀ ਮੌਜੂਦਾ ਸਥਿਤੀ ਬਾਰੇ ਸਹੀ ਜਾਣਕਾਰੀ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣਕਾਰੀ ਦੇ ਉਲਟ ਇਸ ਪਾਰਕ ਦੇ ਸਿਰਫ ਚਾਰ ਯੂਨਿਟ ਚਾਲੂ ਹੋਏ ਹਨ।