National
ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, 12 ਅਗਸਤ ਨੂੰ ਹੋਵੇਗੀ ਸੁਣਵਾਈ
ਸ਼ੰਭੂ ਬਾਰਡਰ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ 2 ਅਗਸਤ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ । ਸੁਣਵਾਈ ਦੌਰਾਨ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਸ਼ੰਭੂ ਸਰਹੱਦ ਅਜੇ ਨਹੀਂ ਖੁਲ੍ਹੇਗਾ । ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣੀ ਰਹੇਗੀ।
ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਦੋਵੇਂ ਰਾਜ (ਪੰਜਾਬ ਅਤੇ ਹਰਿਆਣਾ) ਸਰਕਾਰਾਂ ਸਾਡੇ ਸੁਝਾਅ ‘ਤੇ ਗੌਰ ਕਰਕੇ ਸਾਨੂੰ ਸੂਚਿਤ ਕਰਨ। ਦਰਅਸਲ, ਸੁਪਰੀਮ ਕੋਰਟ ਨੇ ਕਿਹਾ ਕਿ ਦੋਵੇਂ ਰਾਜਾਂ ਨੂੰ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਜਾਣਕਾਰੀ ਮੁਤਾਬਕ ਅਦਾਲਤ ਨੇ ਉਕਤ ਮਾਮਲੇ ‘ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਅਤੇ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ।