Punjab
ਹੁਣ Punjab ‘ਚ ਚੱਲੇਗੀ ਬੁਲੇਟ ਟਰੇਨ

PUNJAB : ਪੰਜਾਬ ਵਾਸੀਆਂ ਲਈ ਖੁਸ਼ਖਬਰੀ ਹੈ। ਦਰਅਸਲ, ਜਲਦ ਹੀ ਦਿੱਲੀ-ਅੰਮ੍ਰਿਤਸਰ ਰੂਟ ‘ਤੇ ਬੁਲੇਟ ਟਰੇਨ ਚੱਲੇਗੀ, ਜਿਸ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ‘ਚ ਪੂਰਾ ਹੋ ਜਾਵੇਗਾ। ਇਸ ਨਾਲ ਪੰਜਾਬ ਤੋਂ ਦਿੱਲੀ ਜਾਣ ਵਾਲੇ ਕਾਰੋਬਾਰੀਆਂ ਦੇ ਨਾਲ-ਨਾਲ ਲੋਕਾਂ ਨੂੰ ਵੀ ਕਾਫੀ ਫਾਇਦਾ ਹੋਵੇਗਾ।
ਜਾਣਕਾਰੀ ਅਨੁਸਾਰ ਸੂਬੇ ਵਿੱਚ ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇ ਦਾ ਕੰਮ ਵੱਡੇ ਪੱਧਰ ’ਤੇ ਚੱਲ ਰਿਹਾ ਹੈ। ਸੂਤਰਾਂ ਅਨੁਸਾਰ ਇਸ ਰੇਲ ਗੱਡੀ ਲਈ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਪੈਂਦੇ 343 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ, ਜਿਸ ਵਿਚ ਦਿੱਲੀ ਦੇ 22 ਪਿੰਡ, ਹਰਿਆਣਾ ਦੇ 135 ਅਤੇ ਪੰਜਾਬ ਦੇ 186 ਪਿੰਡ ਸ਼ਾਮਲ ਹੋਣਗੇ। ਇਸ ਦੇ ਲਈ ਆਈਆਈਐਮਆਰ ਏਜੰਸੀ ਵੱਲੋਂ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਕਿਸਾਨਾਂ ਨੂੰ ਹਰੇਕ ਪਿੰਡ ਦੇ ਕੁਲੈਕਟਰ ਰੇਟ ‘ਤੇ ਜ਼ਮੀਨ ਲਈ 5 ਗੁਣਾ ਰਕਮ ਦਿੱਤੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਬੁਲੇਟ ਟਰੇਨ ਦੀ ਰਫਤਾਰ ਵੱਧ ਤੋਂ ਵੱਧ 350 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸ ਦੀ ਰਨਿੰਗ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਔਸਤ ਰਫਤਾਰ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਸ ਟਰੇਨ ‘ਚ ਕਰੀਬ 750 ਯਾਤਰੀ ਸਫਰ ਕਰ ਸਕਣਗੇ।