Connect with us

Punjab

ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇਗੀ ਇਹ ਸਹੂਲਤ

Published

on

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਫਸਲਾਂ ਦੇ ਨੁਕਸਾਨ ਅਤੇ ਹੋਰ ਚੀਜ਼ਾਂ ਦਾ ਪੂਰਾ ਮੁਆਵਜ਼ਾ ਦੇਵੇਗੀ। ਸੁਲਤਾਨਪੁਰ ਅਤੇ ਭੁਲੱਥ ਤਹਿਸੀਲਾਂ ਵਿੱਚ ਫਸਲਾਂ ਦੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿੱਚ ਪਾਣੀ ਦੇ ਪੱਧਰ ਵਿੱਚ ਵਾਧੇ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਡੈਮਾਂ ਅਤੇ ਦਰਿਆਵਾਂ ਦੀ ਸਥਿਤੀ ‘ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਅਤੇ ਹੋਰ ਅਧਿਕਾਰੀ ਵੀ ਉਨ੍ਹਾਂ ਨਾਲ ਮੌਜੂਦ ਸਨ।

ਗੋਇਲ ਨੇ ਕਿਹਾ ਕਿ ਪਾਣੀ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੰਜਾਬ ਸਰਕਾਰ ਵੱਲੋਂ 8 ਕੈਬਨਿਟ ਮੰਤਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਸਿੱਧੇ ਲੋਕਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਨੇ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਪਿੰਡ ਸਾਂਗਰਾ ਜਾ ਕੇ ਸੁੱਕਾ ਰਾਸ਼ਨ ਵੀ ਵੰਡਿਆ।