Connect with us

National

ਹੱਥ ਮਿਲਾ, ਗਲੇ ਲਾ ਕੀਤਾ ਟਰੰਪ ਨੇ PM ਮੋਦੀ ਦਾ ਨਿੱਘਾ ਸਵਾਗਤ

Published

on

MODI – TRUMP :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ‘ਤੇ ਹਨ। ਜਿੱਥੇ ਉਨ੍ਹਾਂ ਨੇ ਅੱਜ ਸਵੇਰੇ 4 ਵਜੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ ਸੀ। ਮੋਦੀ ਅਤੇ ਟਰੰਪ ਨੇ , ਇੱਕ ਵਾਰ ਫਿਰ ਤੋਂ ਜੱਫੀ ਪਾ ਕੇ ਮੁਲਾਕਾਤ ਕੀਤੀ ਹੈ। ਡੋਨਾਲਡ ਟਰੰਪ ਨੇ ਮੋਦੀ ਨਾਲ ਹੱਥ ਮਿਲਾ ਕੇ ਅਤੇ ਗਲੇ ਮਿਲ PM ਮੋਦੀ ਦਾ ਨਿੱਘਾ ਸਵਾਗਤ ਕੀਤਾ ਹੈ। ਇਸ ਮੁਲਾਕਾਤ ‘ਚ ਭਾਰਤ ਦੇ ਕਈ ਮੁੱਦਿਆਂ ‘ਤੇ ਚਰਚਾ ਹੋਈ ਹੈ। ਨਰਿੰਦਰ ਮੋਦੀ ਨੇ ਪ੍ਰਵਾਸੀਆਂ ਦੇ ਮੁੱਦੇ ‘ਤੇ ਗੱਲ ਹੋਈ ਹੈ ਅਤੇ AI ਨੂੰ ਲੈ ਕੇ ਗੱਲ ਕੀਤੀ

ਡੋਨਾਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਗਏ ਹਨ। ਦੋਵਾਂ ਆਗੂਆਂ ਵਿਚਕਾਰ ਇੱਕ ਦੁਵੱਲੀ ਮੁਲਾਕਾਤ ਹੋਈ। ਰਾਸ਼ਟਰਪਤੀ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਦੋਵਾਂ ਨੇਤਾਵਾਂ ਵਿਚਕਾਰ ਇਹ ਪਹਿਲੀ ਮੁਲਾਕਾਤ ਹੈ। ਰਾਸ਼ਟਰਪਤੀ ਟਰੰਪ ਨੇ ਵੀ ਹਾਲ ਹੀ ਦੇ ਸਮੇਂ ਵਿੱਚ ਕਈ ਫੈਸਲੇ ਲਏ ਹਨ।

ਪ੍ਰਧਾਨ ਮੰਤਰੀ ਮੋਦੀ ਦੇ ਆਉਣ ਤੋਂ ਤੁਰੰਤ ਬਾਅਦ, ਭਾਰਤੀ ਵਫ਼ਦ, ਜਿਸ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਅਤੇ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਿਨੈ ਮੋਹਨ ਕਵਾਤਰਾ ਸ਼ਾਮਲ ਸਨ, ਵ੍ਹਾਈਟ ਹਾਊਸ ਪਹੁੰਚ ਗਏ।