National
1 ਸਤੰਬਰ ਨੂੰ ਕਿਸਾਨਾਂ ਦਾ ਚੰਡੀਗੜ੍ਹ ‘ਚ ਵੱਡਾ ਇਕੱਠ
FARMERS PROTEST : ਅੱਜ ਚੰਡੀਗੜ੍ਹ ‘ਚ ਕਿਸਾਨ ਪ੍ਰਦਰਸ਼ਨ ਕਰਨਗੇ । 2 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ ।
ਭਾਰਤੀ ਕਿਸਾਨ ਯੂਨੀਅਨਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿੱਚ 4 ਦਿਨਾਂ ਦਾ ਧਰਨਾ ਲਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਖੇਤੀ ਨੀਤੀ, ਕਰਜ਼ਾ ਮੁਆਫ਼ੀ ਸਮੇਤ ਕਈ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੀਆਂ।
ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸੈਕਟਰ 34 ਦੁਸਹਿਰਾ ਗਰਾਊਂਡ ਵਿੱਚ ਧਰਨਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਪਿੱਛੇ ਹਟਣ ਵਾਲੇ ਨਹੀਂ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ 2 ਸਤੰਬਰ ਨੂੰ ਕਿਸਾਨ ਪੰਚਾਇਤ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਨੂੰ ਸ਼ੁਰੂ ਹੋਵੇਗਾ। ਅਜਿਹੇ ਵਿੱਚ ਯੂਨੀਅਨ ਵੱਲੋਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਤੋਂ ਬਾਅਦ ਸੈਸ਼ਨ ਦੌਰਾਨ ਦੇਖਣਾ ਹੋਵੇਗਾ ਕਿ ਸਰਕਾਰ ਕੀ ਫੈਸਲਾ ਲੈਂਦੀ ਹੈ।
ਕਿਸਾਨ ਨੇ ਸੈਕਟਰ 17 ‘ਚ ਧਰਨਾ ਲਾਉਣਾ ਸੀ ਪਰ ਮਨਜੂਰੀ ਨਹੀਂ ਮਿਲੀ ਅਤੇ ਹੁਣ ਚੰਡੀਗੜ੍ਹ ਦੇ 34 ਸੈਕਟਰ ‘ਚ ਦੁਸਹਿਰਾ ਗਰਾਉਂਡ ‘ਚ ਪ੍ਰਦਰਸ਼ਨ ਕੀਤਾ ਜਾਵੇਗਾ । ਇਹ ਧਰਨਾ ਕਿਸਾਨ 4 ਸਤੰਬਰ ਤੱਕ ਜਾਰੀ ਰੱਖਣਗੇ । ਉਸ ਤੋਂ ਬਾਅਦ 5 ਸਤੰਬਰ ਤੋਂ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰਨਗੇ।
ਕਿਸਾਨਾਂ ਦੀ ਮੰਗਾਂ
- ਖੇਤੀਬਾੜੀ ਨੀਤੀ ਨੂੰ ਲਾਗੂ ਕਰਨਾ
- ਨਸ਼ਿਆਂ ਨੂੰ ਰੋਕਣਾ
- ਬੇਜ਼ਮੀਨੇ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਜ਼ਮੀਨ ਦੀ ਵੰਡ
- ਵਾਤਾਵਰਨ ਨੂੰ ਸੁਰੱਖਿਆ ਰੱਖਣਾ