Punjab
ਨਸ਼ੇ ਕਾਰਨ ਗਈ 1 ਹੋਰ ਵਿਅਕਤੀ ਦੀ ਜਾਨ

ਤਰਨਤਾਰਨ: ਤਰਨਤਾਰਨ ਜ਼ਿਲ੍ਹੇ ‘ਚ ਪੈਂਦੇ ਪਿੰਡ ਰੱਤੋਕੇ ਨਸ਼ੇ ਕਾਰਨ 1 ਹੋਰ ਨੌਜਵਾਨ ਦੀ ਜਾਨ ਚਲੀ ਗਈ ਹੈ। ਚੋਹਲਾ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਰੱਤੋਕੇ ਵਿੱਚ ਨਸ਼ੇ ਦਾ ਟੀਕਾ ਲਗਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਨਿਰਮਲ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 32 ਸਾਲ ਦੱਸੀ ਜਾ ਰਹੀ ਹੈ।
ਮ੍ਰਿਤਕ ਦੇ ਭਰਾ ਦਾ ਬਿਆਨ
ਇਸ ਸੰਬੰਧੀ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਪਾਣੀਪਤ (ਹਰਿਆਣਾ) ਦੀ 1 ਕੰਪਨੀ ਵਿੱਚ ਫੋਰਮੈਨ ਵਜੋਂ ਕੰਮ ਕਰਦਾ ਸੀ ਅਤੇ ਲੰਬੇ ਸਮੇਂ ਤੋਂ ਨਸ਼ੇ ਦਾ ਆਦੀ ਸੀ। ਕੁਝ ਦਿਨ ਪਹਿਲਾਂ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ ਸੀ। ਇਲਾਜ ਤੋਂ ਬਾਅਦ ਉਸ ਦਾ ਬਚਾਅ ਹੋ ਗਿਆ ਸੀ | ਪਰ ਦੁਬਾਰਾ ਟੀਕਾ ਲਗਾਉਣ ਕਾਰਨ ਉਸ ਦੀ ਮੌਤ ਹੋ ਗਈ।