Connect with us

Punjab

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਨਵੇਂ ਦਾਖਲਿਆਂ ‘ਚ 10.38% ਵਾਧਾ

Published

on

ਪੰਜਾਬ, 08 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਨਵੇਂ ਦਾਖਲਿਆਂ ‘ਚ 10.38 ਪ੍ਰਤੀਸ਼ਤ ਦੇ ਵਾਧਾ ਨੇ ਪਿਛਲੇ ਸਾਰੇ ਰਿਕਾਰਡ ਮਾਤ ਦਿੱਤੇ ਹਨ। ਸਿੱਖਿਆ ਖੇਤਰ ਦੇ ਇਤਿਹਾਸ ‘ਚ ਪਹਿਲੀ ਵਾਰ ਹੋਇਆ ਕਿ ਨਵੇਂ ਦਾਖਲੇ 10 ਪ੍ਰਤੀਸ਼ਤ ਤੋਂ ਪਾਰ ਹੋ ਗਏ। ਪਿਛਲੇਂ ਵਰ੍ਹੇਂ ਦੌਰਾਨ ਜੋ ਵਿਦਿਆਰਥੀਆਂ ਦੀ ਗਿਣਤੀ 23,52,112 ਸੀ, ਹੁਣ ਵੱਧਕੇ 25,96,281 ਹੋ ਗਈ ਹੈ, ਨਾਲ ਚੰਗੀ ਖ਼ਬਰ ਇਹ ਵੀ ਹੈ ਕਿ ਨਵੇਂ ਦਾਖਲ ਹੋਏ 2,44,169 ਵਿਦਿਆਰਥੀਆਂ ਵਿਚੋਂ 1,14,773 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿਚੋਂ ਆਏ ਹਨ।
ਮਿਲੀ ਜਾਣਕਾਰੀ ਅਨੁਸਾਰ 34.30 ਦਾ ਸਭ ਤੋਂ ਵੱਧ ਨਵੇਂ ਦਾਖਲਿਆਂ ਦਾ ਰਿਕਾਰਡ ਵਾਧਾ ਪ੍ਰੀ ਪ੍ਰਾਇਮਰੀ ਵਿੱਚ ਹੋਇਆ ਹੈ। ਜੋ ਸਿੱਖਿਆ ਵਿਭਾਗ ਵੱਲ੍ਹੋਂ 14 ਨਵੰਬਰ 2017 ਨੂੰ ਸ਼ੁਰੂ ਕੀਤੀਆਂ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਸਫਲ ਤਜਰਬੇ ਨੂੰ ਦਰਸਾਉਂਦਾ ਹੈ। ਪਿਛਲੇਂ ਸਾਲ ਪ੍ਰੀ ਪ੍ਰਾਇਮਰੀ ਵਿੱਚ 2,25,565 ਬੱਚੇ ਸਨ। ਜਿਨ੍ਹਾਂ ਦੀ ਗਿਣਤੀ ਹੁਣ ਵਧਕੇ 3,02,937 ਹੋ ਗਈ ਹੈ। ਹਾਇਰ ਸੈਕੰਡਰੀ ਪੱਧਰ ਤੇ 20.12 ਪ੍ਰਤੀਸ਼ਤ ਦਾ ਵੱਡਾ ਵਾਧਾ ਹੋਇਆ ਹੈ। ਪਿਛਲੇ ਵਰ੍ਹੇ ਜੋ ਵਿਦਿਆਰਥੀਆਂ ਦੀ ਗਿਣਤੀ 3,12,534 ਸੀ। ਹੁਣ 3,75,431 ਹੋ ਗਈ। ਪ੍ਰਾਇਮਰੀ ਪੱਧਰ ਤੇ ਪਹਿਲੀ ਕਲਾਸ ਤੋਂ ਲੈਕੇ ਪੰਜਵੀਂ ਤੱਕ 5.79 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਪਿਛਲੇ ਵਰ੍ਹੇ 8,48,619 ਬੱਚੇ ਸਨ। ਹੁਣ ਇਹ ਗਿਣਤੀ 8,97,754 ਹੋ ਗਈ। ਅੱਪਰ ਪ੍ਰਾਇਮਰੀ ਤਹਿਤ ਛੇਵੀਂ ਤੋਂ ਅੱਠਵੀਂ ਤੱਕ 4.97 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਪਿਛਲੇ ਸਾਲ 5,74,234 ਵਿਦਿਆਰਥੀ ਸਨ। ਹੁਣ ਇਹ ਗਿਣਤੀ 6,02,787 ਤੱਕ ਪਹੁੰਚ ਗਈ। ਨੋਵੀਂ, ਦਸਵੀਂ ਕਲਾਸਾਂ ਦੇ ਨਵੇਂ ਦਾਖਲਿਆਂ ‘ਚ 6.70 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਪਿਛਲੇ ਸਾਲ 3,91,160 ਵਿਦਿਆਰਥੀ ਸਨ। ਇਸ ਸਾਲ ਹੁਣ ਤੱਕ 4,17,372 ਵਿਦਿਆਰਥੀ ਦਾਖਲਾ ਲੈ ਚੁੱਕੇ ਹਨ।