Corona Virus
ਜਵਾਹਰਪੁਰ ਤੋਂ 10 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਕੋਵਿਡ19 ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਮੋਹਾਲੀ ਵਿੱਚ ਆਏ ਦਿਨ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ ਦਿਨੀਂ ਮੋਹਾਲੀ ਦੇ ਜਵਾਹਰਪੁਰ ਦਾ ਇੱਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ, ਜਿਸ ਤੋਂ ਬਾਅਦ ਪੂਰਾ ਪਿੰਡ ਸੀਲ ਕਰ ਦਿੱਤਾ ਗਿਆ, ਅਤੇ ਲੋਕਾਂ ਦੇ ਕੋਰੋਨਾ ਟੈਸਟ ਲਏ ਜਾ ਨੇ, ਜਿਸ ਵਿੱਚੋਂ ਕੱਲ 10 ਲੋਕਾਂ ਦੇ ਟੈਸਟ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਿਨ੍ਹਾਂ ਨੂੰ ਹਸਪਤਾਲ ਵਿੱਚ ਆਇਸੋਲੇਟ ਕੀਤਾ ਗਿਆ ਹੈ।
ਮੋਹਾਲੀ ਵਿੱਚ ਹੁਣ ਤੱਕ ਕੋਰੋਨਾ ਦੇ 36 ਮਾਮਲੇ ਸਾਹਮਣੇ ਆਏ ਹਨ, ਜਿਸ ਵਿੱਚੋਂ 21 ਲੋਕ ਜਵਾਹਰਪੁਰ ਦੇ ਕੋਰੋਨਾ ਪਾਜ਼ੀਟਿਵ ਸਰਪੰਚ ਦੇ ਸੰਪਰਕ ਵਿੱਚ ਸੀ।