Connect with us

Punjab

10ਵੀਂ ਅਤੇ12ਵੀਂ ਦਾ ਨਤੀਜੇ ਇਸ ਦਿਨ ਹੋਣਗੇ ਘੋਸ਼ਿਤ, ਇਸ link ‘ਤੇ ਦੇਖ ਸਕਦੇ ਹੋ Result

Published

on

ਪੰਜਾਬ ਦੇ ਲੱਖਾਂ ਸਕੂਲੀ ਵਿਦਿਆਰਥੀਆਂ ਦਾ ਇੰਤਜ਼ਾਰ ਜਲਦ ਖਤਮ ਹੋਣ ਵਾਲਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਬੋਰਡ ਦੇ ਅਨੁਸਾਰ, 10ਵੀਂ ਦਾ ਨਤੀਜਾ 11 ਮਈ ਨੂੰ ਅਤੇ 12ਵੀਂ ਦਾ ਨਤੀਜਾ 13 ਮਈ ਨੂੰ ਘੋਸ਼ਿਤ ਕੀਤਾ ਜਾਵੇਗਾ।
ਸਿੱਖਿਆ ਵਿਭਾਗ ਨੇ ਨਤੀਜੇ ਜਾਰੀ ਕਰਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਵਿਦਿਆਰਥੀ ਆਪਣਾ ਰੋਲ ਨੰਬਰ ਅਤੇ ਨਾਮ ਲੌਗਇਨ ਕਰਕੇ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਆਪਣਾ ਨਤੀਜਾ ਦੇਖ ਸਕਣਗੇ।ਇਸ ਦੇ ਨਾਲ ਹੀ ਚੇਅਰਮੈਨ ਨੇ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ- 9549-161-161 ਜਾਰੀ ਕੀਤਾ ਹੈ।

ਦੱਸ ਦਈਏ ਕਿ ਇਸ ਸਾਲ 10ਵੀਂ ਦੀ ਪ੍ਰੀਖਿਆ 2.84 ਲੱਖ ਅਤੇ 12ਵੀਂ ਦੀ ਪ੍ਰੀਖਿਆ 2.65 ਲੱਖ ਵਿਦਿਆਰਥੀਆਂ ਨੇ ਦਿੱਤੀ ਸੀ। 10ਵੀਂ ਦੀਆਂ ਪ੍ਰੀਖਿਆਵਾਂ 1 ਮਾਰਚ ਤੋਂ 1 ਅਪ੍ਰੈਲ ਤੱਕ ਹੋਈਆਂ ਸਨ, ਜਦਕਿ 12ਵੀਂ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਚੱਲੀਆਂ ਸਨ।