Corona Virus
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਆਏ 11 ਕੋਰੋਨਾ ਦੇ ਨਵੇਂ ਮਾਮਲੇ

Big Breaking
ਫਿਰੋਜ਼ਪੁਰ, 01 ਮਈ 2020: ਬੀਤੇ ਦਿਨੀਂ ਤਖਤ ਸ੍ਰੀ ਹਜੂਰ ਸਾਹਿਬ ਤੋਂ ਫਿਰੋਜ਼ਪੁਰ ਆਈਆਂ ਸੰਗਤਾਂ ਦੇ ਜਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਸਬੰਧੀ ਟੈਸਟ ਲਏ ਗਏ ਸਨ ਜਿਨਾਂ ਵਿਚੋਂ 11 ਸ਼ਰਧਾਲੂਆਂ ਦੀ ਰਿਪੋਰਟ ਅੱਜ ਪਾਜ਼ੇਟਿਵ ਆ ਚੁੱਕੀ ਹੈ। ਜਿਸਨੂੰ ਲੇਕੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਸ੍ਰੀ ਹਜੂਰ ਸਾਹਿਬ ਤੋਂ ਆਈਆਂ ਸੰਗਤਾਂ ਨੂੰ ਜ਼ਿਲਾ ਫਿਰੋਜ਼ਪੁਰ ਪ੍ਰਸ਼ਾਸਨ ਵਲੋਂ ਕੁਆਰੰਟਾਈਨ ਕੀਤਾ ਗਿਆ ਹੈ। ਜਦੋਂ ਕਿ ਇਸ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਹਿਲਾਂ ਕੋਰੋਨਾ ਕੇਸ ਲੁਧਿਆਣਾ ਦੇ ਏ. ਸੀ. ਪੀ. ਅਨਿਲ ਕੋਹਲੀ ਜਿਨ੍ਹਾਂ ਦੀ ਕੋਰੋਨਾ ਕਾਰਨ ਮੌਤ ਹੋ ਜੀ ਸੀ ਦਾ ਗੰਨਮੈਨ ਪ੍ਰਭਜੋਤ ਸਿੰਘ ਦਾ ਕੇਸ ਆਇਆ ਸੀ ਜੋ ਕਿ ਇਲਾਜ਼ ਤੋਂ ਬਾਅਦ ਠੀਕ ਹੋਣ ਉਪਰੰਤ ਹਸਪਤਾਲ ਤੋਂ ਆਪਣੇ ਘਰ ਵਾਪਸ ਪਰਤ ਚੁੱਕੇ ਹਨ। ਤੁਹਾਨੂੰ ਦੱਸ ਦਈਏ ਕਿ ਫਿਰੋਜ਼ਪੁਰ ਜਿਲ੍ਹੇ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 12 ਹੋ ਗਈ ਹੈ।
ਪਿਛਲੇ ਕਰੀਬ 2 ਮਹੀਨਿਆਂ ਤੋਂ ਕੋਰੋਨਾ ‘ਤੇ ਕੰਟਰੋਲ ਕਰਨ ‘ਚ ਸਫਲ ਰਹੇ ਫਿਰੋਜ਼ਪੁਰ ਵਿੱਚ ਨਵੇਂ ਮਰੀਜ਼ਾਂ ਦਾ ਜਿਵੇਂ ਇੱਕ ਧਮਾਕਾ ਜਿਹਾ ਕਰ ਦਿੱਤਾ ਹੈ। ਇਥੇ ਦਸਣਾ ਲਾਜਮੀ ਹੋਵੇਗਾ ਕਿ ਪਾਜ਼ੇਟਿਵ ਆਏ ਕੇਸਾਂ ‘ਚੋਂ ਜ਼ਿਆਦਾਤਰ ਮਾਮਲੇ ਤਖਤ ਸ੍ਰੀ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਨਾਲ ਜੁੜੇ ਹੋਏ ਹਨ। ਜਿਨ੍ਹਾਂ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਲੋਕ ਆਪਣੇ ਆਪਣੇ ਘਰਾਂ ਅੰਦਰ ਹੀ ਰਹਿਣ ਅਤੇ ਸੋਸਲ ਡਿਸਟੈਂਸ ਬਣਾਈ ਰੱਖਣ ਅਤੇ ਆਪਣਾ ਖਿਆਲ ਰੱਖਣ ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।