Punjab
ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 11 ਨਾਮਵਰ ਹਸਤੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਇੱਕ ਵੱਡਾ ਫੈਸਲਾ ਲਿਆ
ਸ਼੍ਰੀ ਅਕਾਲ ਸਾਹਿਬ ਵੱਲੋਂ 11 ਸਿੱਖ ਹਸਤੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
4 ਨਾਮਵਰ ਹਸਤੀਆਂ ਕਰ ਚੁੱਕੀਆਂ ਗੁਰਪੁਰੀ ਪਿਆਨਾ
29 ਅਗਸਤ :(ਗਗਨਦੀਪ ਸਿੰਘ),ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਇੱਕ ਵੱਡਾ ਫੈਸਲਾ ਲਿਆ ਹੈ ਕਿ ਜਿੰਨਾ ਹਸਤੀਆਂ ਨੇ ਸਿੱਖ ਕੌਮ ਲਈ ਆਪਣਾ ਯੋਗਦਾਨ ਦਿੱਤਾ ਉਹਨਾਂ ਹਸਤੀਆਂ ਨੂੰ ਸਨਮਾਨਿਤ ਕੀਤਾ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਪੰਥ ਦੀਆਂ 11 ਨਾਮਵਰ ਸ਼ਖਸ਼ੀਅਤਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ 11 ਵਿੱਚੋਂ 4 ਸਖ਼ਸ਼ੀਅਤਾਂ ਗੁਰਪੁਰੀ ਪਿਆਨਾ ਕਰ ਚੁੱਕੀਆਂ ਹਨ। ਸਨਮਾਨਿਤ ਕੀਤੀਆਂ ਜਾਣ ਵਾਲੀਆਂ ਹਸਤੀਆਂ ਵਿੱਚ ਸੰਤ ਗਿਆਨੀ ਗੁਰਬਚਨ ਸਿੰਘ ਭਿੰਡਰਾਵਾਲਿਆਂ ਨੂੰ ਪੰਥ ਰਤਨ, ਗਿਆਨੀ ਬਲਵੰਤ ਸਿੰਘ ਕੋਠਾ ਨੂੰ ਗੁਰਮਤਿ ਮਾਰਤੰਡ, ਗਿਆਨੀ ਮੇਵਾ ਸਿੰਘ ਨੂੰ ਸ਼੍ਰੋਮਣੀ ਗੁਰਮਤਿ ਪ੍ਰਚਾਰਕ, ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲਿਆਂ ਨੂੰ ਕੌਮੀ ਸ਼ਹੀਦ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਡਾਕਟਰ ਗੁਰਨਾਮ ਸਿੰਘ ਖਾਲਸਾ ਨੂੰ ਭਾਈ ਮਰਦਾਨਾ ਜੀ ਯਾਦਗਾਰੀ ਐਵਾਰਡ, ਭਾਈ ਹਰਸਿਮਰਨ ਸਿੰਘ ਸ੍ਰੀ ਆਨੰਦਪੁਰ ਸਾਹਿਬ ਨੂੰ ਕੌਮੀ ਚਿੰਤਕ, ਭਾਈ ਗਜਿੰਦਰ ਸਿੰਘ ਦਲ ਖਾਲਸਾ ਅਤੇ ਭਾਈ ਹਰਿੰਦਰ ਸਿੰਘ ਖਾਲਸਾ ਬਠਿੰਡਾ ਨੂੰ ਪੰਥ ਸੇਵਕ ਐਵਾਰਡ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਡਾਕਟਰ ਦਰਸ਼ਨ ਸਿੰਘ ਨੂੰ ਭਾਈ ਗੁਰਦਾਸ ਜੀ ਯਾਦਗਾਰੀ ਐਵਾਰਡ, ਗਿਆਨੀ ਗੁਰਬਚਨ ਸਿੰਘ ਮੁਕਤਸਰੀ ਨੂੰ ਸ਼੍ਰੋਮਣੀ ਸੇਵਕ, ਬਾਬਾ ਇਕਬਾਲ ਸਿੰਘ ਜੀ ਬੜੂ ਸਾਹਿਬ ਵਾਲਿਆਂ ਨੂੰ ਵਿੱਦਿਆ ਮਾਰਤੰਡ ਸਨਮਾਨ ਨਾਲ ਸਨਮਾਨਿਆ ਜਾਵੇਗਾ। ਸਨਮਾਨ ਸਮਾਗਮ ਦੀ ਮਿਤੀ ਤੇ ਹੋਰ ਵੇਰਵਿਆਂ ਦਾ ਐਲਾਨ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਆਉਂਦੇ ਦਿਨਾਂ ਵਿੱਚ ਜਲਦ ਕੀਤਾ ਜਾਵੇਗਾ।
Continue Reading