Haryana
ਖਨੌਰੀ ਬਾਰਡਰ ‘ਤੇ 111 ਕਿਸਾਨਾਂ ਦਾ ਮਰਨ ਵਰਤ ਸ਼ੁਰੂ

ਇਕ ਪਾਸੇ ਤਾਂ ਜਿੱਥੇ ਖਨੌਰੀ ਬਾਰਡਰ ਉੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਜਾਰੀ ਹੈ। ਉਨ੍ਹਾਂ ਦਾ ਮਰਨ 51ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਵਿਗੜੀ ਜਾ ਰਹੀ ਹੈ। ਉਥੇ ਹੀ ਅੱਜ 111 ਕਿਸਾਨ ਮਰਨ ਵਰਤ ਉੱਤੇ ਬੈਠ ਗਏ ਹਨ। ਪੁਲਿਸ ਦੀ ਬੈਰੀਕੇਡਿੰਗ ਕੋਲ ਬੈਠੇ ਹਨ।
ਇਸ ਮੌਕੇ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਨੇ ਕਾਲੇ ਰੰਗ ਦੇ ਕੱਪੜੇ ਪਾ ਕੇ ਮਰਨ ਵਰਤ ਸ਼ੁਰੂ ਕੀਤਾ ਹੈ। ਇਹ ਵੀ ਦੱਸ ਦੇਈਏ ਕਿ ਧਰਨੇ ਵਾਲੀ ਥਾਂ ਤੋਂ ਹਰਿਆਣਾ ਬਾਰਡਰ ਤੱਕ ਕਿਸਾਨ ਜਾਣਗੇ।