Punjab
ਜ਼ਹਿਰੀਲੀ ਸ਼ਰਾਬ ਮਾਮਲੇ ‘ਚ 12 ਹੋਰ ਗ੍ਰਿਫ਼ਤਾਰ
- ਕੈਪਟਨ ਅਮਰਿੰਦਰ ਵੱਲੋਂ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਆਦੇਸ਼
- ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਹੁਣ ਤੱਕ ਕੁੱਲ 37 ਗ੍ਰਿਫਤਾਰੀਆਂ
04 ਅਗਸਤ : ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਪੁਲਿਸ ਨੇ 12 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਇਸ ਮਾਮਲੇ ‘ਚ ਕੁੱਲ 35 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਦੱਸ ਦਈਏ ਸੋਮਵਾਰ ਨੂੰ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ‘ਚ 2 ਕਾਰੋਬਾਰੀ ਵੀ ਸ਼ਾਮਲ ਹਨ। ਪੁਲਿਸ ਨੇ ਇੱਕ ਲੁਧਿਆਣਾ ਦੇ ਪੇਂਟ ਕਾਰੋਬਾਰੀ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ ਜਿਸ ਨੇ ਸ਼ੁਰੂ ‘ਚ ਤਿੰਨ ਡਰੰਮ ਜ਼ਹਿਰੀਲੀ ਸ਼ਰਾਬ ਦੇ ਸਪਲਾਈ ਕੀਤੇ ਸਨ ਜਿਸ ਨਾਲ ਮੌਤਾਂ ਦਾ ਸਿਲਸਿਲਾ ਸ਼ੁਰੂ ਹੋਇਆ। ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਹਦਾਇਤ ਕੀਤੀ ਕਿ ਉਹ ਪੁਲਿਸ ਫੋਰਸ ਦੀ ਪੂਰੀ ਤਾਕਤ ਨੂੰ ਇਸ ਕੇਸ ਵਿੱਚ ਲੈ ਕੇ ਹਰ ਵਿਅਕਤੀ ਦੀ ਭਾਲ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰ ਉਨ੍ਹਾਂ ਸਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ।