Punjab
12ਵੀਂ ਦੀ ਸਾਲਾਨਾ ਪ੍ਰੀਖਿਆ ਅੱਜ ਤੋਂ ਸ਼ੁਰੂ, 3.16 ਲੱਖ ਵਿਦਿਆਰਥੀ ਲੈਣਗੇ ਭਾਗ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀਆਂ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। 3.16 ਲੱਖ ਵਿਦਿਆਰਥੀ ਪ੍ਰੀਖਿਆਵਾਂ ‘ਚ ਬੈਠਣਗੇ। ਬੋਰਡ ਵੱਲੋਂ ਪ੍ਰੀਖਿਆਵਾਂ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰੀਖਿਆਵਾਂ ਨੂੰ ਚੈਕਿੰਗ ਮੁਕਤ ਕਰਨ ਲਈ ਬੋਰਡ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪ੍ਰੀਖਿਆ ਕੇਂਦਰਾਂ ਅੰਦਰ ਮੋਬਾਈਲ ਅਤੇ ਹੋਰ ਸਮਾਨ ਲੈ ਕੇ ਜਾਣ ‘ਤੇ ਮੁਕੰਮਲ ਪਾਬੰਦੀ ਰਹੇਗੀ। ਜੇਕਰ ਕੋਈ ਨਕਲ ਕਰਦਾ ਫੜਿਆ ਗਿਆ ਤਾਂ ਬੋਰਡ ਦੀ ਜਾਂਚ ਟੀਮ ਵੀਡੀਓ ਬਣਾਵੇਗੀ।
ਕੇਂਦਰ ਇੰਚਾਰਜ ਤੋਂ ਲੈ ਕੇ ਸਾਰਿਆਂ ਦੇ ਬਿਆਨ ਲਏ ਜਾਣਗੇ। PSEB ਵੱਲੋਂ ਪ੍ਰੀਖਿਆ ਲਈ ਸੂਬੇ ਭਰ ਵਿੱਚ 2215 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਸ ਵਿੱਚ 3914 ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਸਬੰਧਤ ਸਕੂਲਾਂ ਦੇ 299744 ਵਿਦਿਆਰਥੀ ਅਪੀਅਰ ਹੋਣਗੇ। ਬਾਕੀ ਵਿਦਿਆਰਥੀ ਹੋਰ ਸਕੂਲਾਂ ਦੇ ਹੋਣਗੇ।
ਜਾਂਚ ਲਈ ਵਿਸ਼ੇਸ਼ ਕੰਟਰੋਲ ਰੂਮ ਦਾ ਗਠਨ
ਸੋਮਵਾਰ ਨੂੰ 12ਵੀਂ ਜਮਾਤ ਦਾ ਜਨਰਲ ਪੰਜਾਬੀ ਦਾ ਪੇਪਰ ਹੋਵੇਗਾ। ਪ੍ਰੀਖਿਆ ਦਾ ਸਮਾਂ ਤਿੰਨ ਘੰਟੇ ਦਾ ਹੋਵੇਗਾ। ਵਿਦਿਆਰਥੀਆਂ ਨੂੰ OMR ਸ਼ੀਟ ਭਰਨ ਲਈ ਵਾਧੂ 15 ਮਿੰਟ ਦਿੱਤੇ ਜਾਣਗੇ। ਪ੍ਰੀਖਿਆ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਹੋਵੇਗੀ। ਪ੍ਰੀਖਿਆ ਵਿੱਚ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਪ੍ਰੀਖਿਆ ਲਈ ਕੰਟਰੋਲ ਰੂਮ ਦੇ 0172-5227136 ‘ਤੇ ਸੰਪਰਕ ਕਰਨਾ ਹੋਵੇਗਾ। ਇਸ ਤੋਂ ਇਲਾਵਾ controllerpseb@gmail.com ‘ਤੇ ਵੀ ਮੇਲ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।