Punjab
ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ 14 ਸਾਲਾ ਬੱਚੇ ਦੀ ਮੌਤ

ਅੰਮ੍ਰਿਤਸਰ: ਅੰਮ੍ਰਿਤਸਰ‘ਚ ਸਥਿਤ ਰਾਮ ਨਗਰ ਕਲੋਨੀ ਗੁਰੂ ਨਾਨਕ ਪੁਰਾ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਹਾਦਸਾ 14 ਸਾਲਾ ਨੌਜਵਾਨ ਸਰਬਜੀਤ ਸਿੰਘ ਨਾਲ ਪਤੰਗ ਲੁੱਟਦੇ ਸਮੇਂ ਵਾਪਰਿਆ। ਪਤੰਗ ਲੁੱਟਦੇ ਸਮੇਂ ਬੱਚਾ ਬਿਜਲੀ ਦੇ ਟਰਾਂਸਫਾਰਮਰ ਦੀ ਲਪੇਟ ‘ਚ ਆ ਗਿਆ, ਜਿਸ ਦੀ ਹਾਦਸੇ ਦੌਰਾਨ ਮੌਤ ਹੋ ਗਈ, ਜਿਸ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ
ਨੌਜਵਾਨ ਸਰਬਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਕਾਰਨ ਲੋਕਾਂ ਵਿੱਚ ਬਿਜਲੀ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਪਰਿਵਾਰ ਆਪਣਾ ਮਾਸੂਮ ਬੱਚਾ ਗੁਆ ਬੈਠਾ ਹੈ। ਲੋਕਾਂ ਨੇ ਬਿਜਲੀ ਵਿਭਾਗ ਤੋਂ ਕਾਰਵਾਈ ਦੀ ਮੰਗ ਕੀਤੀ ਹੈ।