Punjab
ਥਾਣੇ ਦੇ ਬਾਹਰ 15 ਕਾਰਾਂ ਅਤੇ 60 ਦੋਪਹੀਆ ਵਾਹਨ ਨੂੰ ਲੱਗੀ ਅੱਗ, ਸੜ ਕੇ ਹੋਏ ਸੁਆਹ
ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸੁਭਾਨਪੁਰ ਥਾਣੇ ਦੇ ਬਾਹਰ ਖੜ੍ਹੀਆਂ ਵੱਡੀ ਗਿਣਤੀ ਵਿੱਚ ਕਾਰਾਂ ਅਤੇ ਦੋਪਹੀਆ ਵਾਹਨ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਏ।
ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਕਾਰਾਂ ਦਾ ਤਾਂ ਬਚਾਅ ਹੋ ਗਿਆ ਪਰ ਇਸ ਅੱਗ ਦੀ ਲਪੇਟ ‘ਚ ਆਉਣ ਨਾਲ 60 ਦੇ ਕਰੀਬ ਮੋਟਰਸਾਈਕਲ-ਸਕੂਟਰ ਅਤੇ 15 ਦੇ ਕਰੀਬ ਕਾਰਾਂ ਤੇ ਹੋਰ ਵਾਹਨ ਸੜ ਗਏ।
ਮੌਕੇ ‘ਤੇ ਪਹੁੰਚੇ ਐੱਸ.ਪੀ. (ਡੀ.) ਹਰਵਿੰਦਰ ਸਿੰਘ ਦੀ ਸੂਚਨਾ ‘ਤੇ ਕਰਤਾਰਪੁਰ, ਭੁਲੱਥ, ਕਪੂਰਥਲਾ ਅਤੇ ਹੋਰ ਥਾਵਾਂ ਤੋਂ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ | ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਅੱਗ ਵਾਹਨਾਂ ਦੇ ਆਲੇ-ਦੁਆਲੇ ਲੱਗੇ ਦੋ ਵੱਡੇ ਪਾਵਰ ਟਰਾਂਸਫਾਰਮਰਾਂ ‘ਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ।