India
ਆਸਟਰੇਲੀਆ ਤੋਂ 15 ਭਾਰਤੀਆਂ ਦੀ ਵਾਪਸੀ
ਅਮਰੀਕਾ ਤੋਂ ਬਾਅਦ ਹੁਣ ਆਸਟਰੇਲੀਆ ਨੇ 15 ਭਾਰਤੀ ਡਿਪੋਰਟ ਕਰ ਦਿੱਤੇ ਹਨ।ਆਸਟਰੇਲੀਆ ਤੋਂ ਡਿਪੋਰਟ ਕੀਤੇ ਗਏ 15 ਭਾਰਤੀ ਅੱਜ ਦਿੱਲੀ ਏਅਰਪੋਰਟ ਪਹੁੰਚ ਗਏ ਹਨ। ਇਨ੍ਹਾਂ ਵਿੱਚੋਂ 11 ਨੌਜਵਾਨ ਪੰਜਾਬ ਨਾਲ ਸਬੰਧਤ ਹਨ, ਜਿਹੜੇ ਵਿਦੇਸ਼ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਸਨ।
ਜਾਣਕਾਰੀ ਮੁਤਾਬਕ, ਆਸਟਰੇਲੀਆ ਸਰਕਾਰ ਵੱਲੋਂ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ਕਰਨ ਕਾਰਨ ਇਹ ਕਾਰਵਾਈ ਕੀਤੀ ਗਈ ਹੈ।
ਡਿਪੋਰਟ ਕੀਤੇ ਗਏ ਲੋਕਾਂ ਨੂੰ ਸਖ਼ਤ ਜਾਂਚ ਤੋਂ ਬਾਅਦ ਵਾਪਸ ਭੇਜਿਆ ਗਿਆ।
ਦਿੱਲੀ ਏਅਰਪੋਰਟ ‘ਤੇ ਪੰਜਾਬ ਸਰਕਾਰ ਦਾ ਵਫ਼ਦ ਉਨ੍ਹਾਂ ਨੂੰ ਰਿਸੀਵ ਕਰਨ ਲਈ ਮੌਜੂਦ ਰਹੇਗਾ। ਸਰਕਾਰ ਵੱਲੋਂ ਉਨ੍ਹਾਂ ਨੂੰ ਵਾਪਸ ਪੰਜਾਬ ਲਿਆਂਦਾ ਜਾਵੇਗਾ ਅਤੇ ਲੋੜ ਪੈਣ ‘ਤੇ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ।
