ਲੁਧਿਆਣਾ, 8 ਜੂਨ (ਸੰਜੀਵ ਸੂਦ): ਲੁਧਿਆਣਾ ਵਿਖੇ 50 ਲੋਕਾਂ ਦੀ ਕੋਰੋਨਾ ਰਿਪੋਰਟ ਆਉਣ ਮਗਰੋਂ 15 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਜਦਕਿ 35 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ। ਸਰਜਨ ਡਾ . ਰਾਜੇਸ਼ ਬੱਗਾ ਨੇ ਦੱਸਿਆ ਕਿ ਜਾਂਚ ਦੌਰਾਨ ਅੱਜ ਲੁਧਿਆਣਾ ਵਿੱਚ 15 ਮਰੀਜ਼ ਹੋਰ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ।