Connect with us

Punjab

15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

Published

on

ਪੰਜਾਬ ‘ਚ 15 ਅਕਤੂਬਰ ਤੋਂ ਸਰਕਾਰੀ ਛੁੱਟੀ ਦਾ ਐਲਾਨ ਹੋ ਗਿਆ ਹੈ । ਤੁਹਾਨੂੰ ਦੱਸ ਦੇਈਏ ਕਿ 15 ਅਕਤੂਬਰ ਨੂੰ ਸਰਕਾਰੀ ਸਕੂਲ – ਕਾਲਜਾਂ ਬੈਂਕ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਹ ਛੁੱਟੀ ਦਾ ਕਾਰਨ ਪੰਚਾਇਤੀ ਚੋਣਾਂ ਹਨ।  ਜੀ ਹਾਂ, 15 ਅਕਤੂਬਰ ਨੂੰ ਪੰਜਾਬ ਭਰ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੋਟਾਂ ਪੈਣਗੀਆਂ। 15 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ।

ਪੰਜਾਬ ‘ਚ 13237 ਪਿੰਡਾਂ ਦੀਆਂ ਪੰਚਾਇਤਾਂ ਚੁਣੀਆਂ ਜਾਣਗੀਆਂ | ਕੁੱਝ ਪਿੰਡਾਂ ‘ਚ ਚੋਣਾਂ ਤੋਂ ਪਹਿਲਾਂ ਹੀ ਸਰਬਸੰਮਤੀਆਂ ਹੋਈਆਂ ਹਨ | ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ-ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ।