Connect with us

Punjab

16 ਸਾਲ ਦੀ ਲੜਕੀ ਨੂੰ ਮੈਸੇਜ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਸਮਰਥਕਾਂ ਨੂੰ ਭੇਜ ਲੜਕੀ ਦੇ ਭਰਾਵਾਂ ਤੇ ਕੀਤਾ ਹਮਲਾ ਆਪ ਆਗੂ ਨੇ ਜਖਮੀਆਂ ਨਾਲ ਕੀਤੀ ਮੁਲਾਕਾਤ

Published

on

ਗੁਰਦਾਸਪੁਰ: ਬੀਤੇ ਦਿਨੀਂ ਗੁਰਦਾਸਪੁਰ ਦੇ ਪਿੰਡ ਲੇਹਲ ਵਿੱਚ ਕੁਝ ਵਿਅਕਤੀਆਂ ਵੱਲੋਂ ਇਕ ਘਰ ‘ਚ ਦਾਖਲ ਹੋ ਕੇ ਸਮਾਨ ਦੀ ਭੰਨ ਤੋੜ ਕਰਨ ਅਤੇ 6 ਵਿਅਕਤੀਆਂ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਜ਼ਖਮੀ ਹੋਏ ਵਿਅਕਤੀਆਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ ਜ਼ਖਮੀ ਹੋਏ ਨੌਜਵਾਨਾਂ ਦਾ ਕਹਿਣਾ ਹੈ ਉਸ ਦੀ ਚਚੇਰੀ ਭੈਣ ਨੂੰ ਪਿੰਡ ਦੇ ਹੀ ਕੁਝ ਨੌਜਵਾਨ ਫੋਨ ‘ਤੇ ਮੈਸੇਜ ਭੇਜ ਕੇ ਤੰਗ ਪ੍ਰੇਸ਼ਾਨ ਕਰਦੇ ਸ਼ਨ ਅਤੇ ਜਦੋਂ ਉਹ ਉਹਨਾਂ ਲੜਕਿਆਂ ਨੂੰ ਸਮਝਾ ਕੇ ਆਪਣੇ ਘਰ ਆਏ ਤਾਂ ਉਹਨਾਂ ਉਸ ਲੜਕੇ ਨੇ ਆਪਣੇ ਸਾਥੀਆਂ ਨੂੰ ਭੇਜ ਉਹਨਾਂ ਉਪਰ ਹਮਲਾ ਕਰਵਾ ਦਿਤਾ ਅਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅੱਜ ਜਖਮੀਆਂ ਨੂੰ ਹਸਪਤਾਲ ਦੇ ਵਿਚ ਮਿਲਣ ਲਈ ਆਮ ਆਦਮੀ ਪਾਰਟੀ ਦੇ ਆਗੂ ਜਗਰੂਪ ਸਿੰਘ ਸੇਖਵਾਂ ਪਹੁੰਚੇ ਅਤੇ ਕਿਹਾ ਕਿ ਉਹਨਾਂ ਦੀ ਪਾਰਟੀ ਨਾਲ ਸਬੰਧਤ ਹਨ ਅਤੇ ਉਹਨਾਂ ਉਪਰ ਜਿਹਨਾਂ ਨੇ ਹਮਲਾ ਕੀਤਾ ਹੈ ਉਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਖਮੀ ਹੋਏ ਨੌਜਵਾਨ ਨੇ ਦੱਸਿਆ ਕਿ ਉਸ ਦੀ ਚਚੇਰੀ ਭੈਣ ਦੀ ਉਮਰ 16 ਸਾਲ  ਹੈ, ਜਿਸ ਨੂੰ ਪਿੰਡ ਦੇ ਕੁਝ ਲੜਕਿਆਂ ਵੱਲੋਂ ਫੋਨ ‘ਤੇ ਮੈਸੇਜ ਭੇਜ ਕੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸ ਲਈ ਉਨ੍ਹਾਂ ਇਕ ਲੜਕੇ ਦੇ ਘਰ ਜਾ ਕੇ ਸਮਝਾਇਆ। ਲੜਕੀ ਦੇ ਭਰਾ ਨੇ ਦੱਸਿਆ ਕਿ ਜਦੋਂ ਉਹ ਲੜਕੇ ਦੇ ਭਰਾ ਦੇ ਘਰੋਂ ਹੋ ਕੇ ਵਾਪਸ ਘਰ ਪਹੁੰਚੇ ਤਾਂ ਉਕਤ ਲੜਕੇ ਵੱਲੋਂ ਭੇਜੇ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਦਾਖਲ ਹੋ ਕੇ ਭੰਨ ਤੋੜ ਕੀਤੇ ਗਈ ਅਤੇ ਪੂਜਾ, ਸੋਨਾ ਮਸੀਹ, ਸ਼ਮੀ, ਅਰਜਨ, ਲਵਪ੍ਰੀਤ, ਜੋਤੀ ਨੂੰ ਜਖਮੀ ਕਰ ਦਿੱਤਾ ਗਿਆ। ਉਹਨਾਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ

ਜ਼ਖ਼ਮੀਆਂ ਦਾ ਪਤਾ ਲੈਣ ਦੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਇਸ ਤਰ੍ਹਾਂ ਦੀ ਗੁੰਡਾਗਰਦੀ ਕਦੀ ਵੀ ਬਰਦਾਸ਼ਤ ਨਹੀਂ ਕਰਨਗੇ ਉਨ੍ਹਾਂ ਕਿਹਾ ਕਿ ਕੁਝ ਗੁੰਡੇ ਕਿਸਮ ਦੇ ਲੋਕਾਂ ਨੇ ਬੜੀ ਬੁਰੀ ਤਰ੍ਹਾਂ ਦੇ ਨਾਲ ਘਰ ਵਿੱਚ ਦਾਖ਼ਲ ਹੋ ਕੇ ਇਨ੍ਹਾਂ ਨੌਜਵਾਨਾਂ ਅਤੇ ਮਹਿਲਾਵਾਂ ਦੀ ਮਾਰਕੁਟਾਈ ਕੀਤੀ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਚੋਣਾਂ ਦੌਰਾਨ ਹਿਮਾਇਤ ਕੀਤੀ ਸੀ ਇਸ ਲਈ ਅੱਜ ਉਹ ਇਨ੍ਹਾਂ ਨੂੰ ਮਿਲਣ ਵਾਸਤੇ ਆਏ ਹਨ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਦੇ ਖਿਲਾਫ ਬਣਦੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ 

ਇਸ ਮਾਮਲੇ ਸਬੰਧੀ ਗੁਰਦਾਸਪੁਰ ਦੇ ਐਸਪੀਡੀ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਉਨ੍ਹਾਂ ਨੇ ਸੰਬੰਧਤ ਥਾਣੇ ਦੇ ਐਸਐਚਓ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ |