Delhi
ਠਾਣੇ ਹਾਦਸੇ ‘ਚ 17 ਮਜ਼ਦੂਰਾਂ ਦੀ ਮੌਤ, ਪ੍ਰਧਾਨ ਮੰਤਰੀ ਨੇ 2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ..
ਨਵੀਂ ਦਿੱਲੀ 1 AUGUST 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਮਹਾਰਾਸ਼ਟਰ ‘ਚ ਸਮਰਿਧੀ ਐਕਸਪ੍ਰੈੱਸਵੇਅ ਦੇ ਨਿਰਮਾਣ ਦੌਰਾਨ ਪੁਲ ਦੀ ਸਲੈਬ ‘ਤੇ ਕਰੇਨ ਡਿੱਗਣ ਨਾਲ ਮਜ਼ਦੂਰਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਇਹ ਹਾਦਸਾ ਮੁੰਬਈ ਤੋਂ ਕਰੀਬ 80 ਕਿਲੋਮੀਟਰ ਦੂਰ ਠਾਣੇ ਜ਼ਿਲ੍ਹੇ ਦੀ ਸ਼ਾਹਪੁਰ ਤਹਿਸੀਲ ਦੇ ਸਰਲਾਂਬੇ ਪਿੰਡ ਨੇੜੇ ਮੰਗਲਵਾਰ ਤੜਕੇ ਵਾਪਰਿਆ। ਇਸ ਵਿੱਚ 17 ਮਜ਼ਦੂਰਾਂ ਦੀ ਮੌਤ ਹੋ ਗਈ।
5 ਲੱਖ ਰੁਪਏ ਐਕਸ-ਗ੍ਰੇਸ਼ੀਆ
ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਇੱਥੇ ਇੱਕ ਸਵਿਸ ਕੰਪਨੀ ਕੰਮ ਕਰਦੀ ਸੀ। ਇਸ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। NDRF ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਲਈ ਨਿਰਦੇਸ਼ ਦਿੱਤੇ ਹਨ। ਸਾਡੇ ਸਬੰਧਤ ਵਿਭਾਗ ਦੇ ਅਧਿਕਾਰੀ ਅਤੇ ਮੰਤਰੀ ਵੀ ਮੌਕੇ ’ਤੇ ਮੌਜੂਦ ਹਨ।