Connect with us

News

19 ਜਨਵਰੀ ਨੂੰ ਲੱਗਣਗੇ ਚੰਡੀਗੜ੍ਹ ਦੇ ਸਕੂਲ

Published

on

ਚੰਡੀਗੜ੍ਹ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਹੁਣ ਖਤਮ ਹੋ ਗਈਆਂ ਹਨ। ਠੰਡ ਕਾਰਨ ਪ੍ਰਸ਼ਾਸ਼ਨ ਨੂੰ ਛੁੱਟੀਆਂ ਵਧਾ ਦਿੱਤੀਆਂ ਸੀ। ਸੋਮਵਾਰ, 19 ਜਨਵਰੀ ਤੋਂ ਚੰਡੀਗੜ੍ਹ ਦੇ ਸਾਰੇ ਸਕੂਲ ਦੁਬਾਰਾ ਖੁੱਲ੍ਹਣਗੇ ਅਤੇ ਸਾਰੀਆਂ ਕਲਾਸਾਂ ਹੋਣਗੀਆਂ। ਸਿੱਖਿਆ ਵਿਭਾਗ ਨੇ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਸਟਾਫ ਅਤੇ ਵਿਦਿਆਰਥੀਆਂ ਲਈ ਸਮੇਂ ਬਾਰੇ ਵੀ ਜਾਣਕਾਰੀ ਦਿੱਤੀ ਹੈ। ਸਕੂਲ ਦਾ ਸਮਾਂ ਸਵੇਰੇ 9 ਵਜੇ ਤੋਂ 2 ਵਜੇ ਤੱਕ ਹੋ ਗਿਆ ਹੈ।

ਇਹ ਧਿਆਨ ਦੇਣ ਯੋਗ ਹੈ ਕਿ ਠੰਡ ਕਾਰਨ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਨੌਵੀਂ ਅਤੇ ਗਿਆਰਵੀਂ ਜਮਾਤ ਦੇ ਨਾਨ-ਬੋਰਡ ਵਿਦਿਆਰਥੀਆਂ ਲਈ 17 ਜਨਵਰੀ ਤੱਕ ਸਕੂਲ ਬੰਦ ਕਰ ਦਿੱਤੇ ਸਨ।