Connect with us

Punjab

19 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ

Published

on

ਪੰਜਾਬ ‘ਚ ਮੌਸਮ ਦਾ ਰੂਪ ਬਦਲਣ ਵਾਲਾ ਹੈ ਅਤੇ ਠੰਡ ਹੁਣ ਜ਼ੋਰ ਫੜ ਲਵੇਗੀ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ, ਜਦੋਂ ਕਿ 8 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਇਸ ਵੈਸਟਰਨ ਡਿਸਟਰਬੈਂਸ ਦਾ ਅਸਰ ਉੱਤਰੀ ਭਾਰਤ ਦੇ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ 8 ਅਤੇ 9 ਦਸੰਬਰ ਨੂੰ ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਮੀਂਹ ਤੋਂ ਬਾਅਦ ਪੰਜਾਬ ਸਮੇਤ ਹੋਰ ਮੈਦਾਨੀ ਇਲਾਕਿਆਂ ‘ਚ ਤਾਪਮਾਨ ‘ਚ ਗਿਰਾਵਟ ਆਵੇਗੀ। ਇੱਥੇ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਸਕਦਾ ਹੈ। ਇਸ ਸਮੇਂ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 5 ਤੋਂ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਹੈ।

ਮੌਸਮ ਵਿਭਾਗ ਵੱਲੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਗੁਰਦਾਸਪੁਰ, ਮੁਕਤਸਰ, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ, ਐੱਸ. ਨਗਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਪਠਾਨਕੋਟ, ਐੱਸ. ਸ਼ਹਿਰ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।