Punjab
2 ਦਸੰਬਰ ਨੂੰ ਹੋਵੇਗੀ ਸਿੰਘ ਸਹਿਬਾਨਾਂ ਦੀ ਮੀਟਿੰਗ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ 2 ਦਸੰਬਰ ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਨਾਲ-ਨਾਲ 2007-2017 ਦੌਰਾਨ ਅਹੁਦਾ ਸੰਭਾਲਣ ਵਾਲੇ ਮੰਤਰੀਆਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ। ਸੁਖਬੀਰ ਸਿੰਘ ਬਾਦਲ ਸਮੇਤ 17 ਸਾਬਕਾ ਮੰਤਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਮੰਤਰੀਆਂ ਨੂੰ 2007-17 ਦੌਰਾਨ ਸਜ਼ਾ ਦਿੱਤੀਆਂ ਜਾ ਸਕਦੀਆਂ ਹਨ। ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਤਿੰਨ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਉਨ੍ਹਾਂ ਨੂੰ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਦੋ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਮਸਲਿਆਂ ਨੂੰ ਲੈ ਕੇ ਕੁਝ ਦਿਨਾਂ ਵਿਚ ਮੀਟਿੰਗ ਬੁਲਾਏ ਜਾਣ ਦੇ ਸੰਕੇਤ ਦਿੱਤੇ ਸਨ।