Punjab
2 ਸਾਲਾਂ ਬਾਅਦ ਪੰਜਾਬ ਦੀ ਝਾਕੀ ਨਜ਼ਰ ਆਵੇਗੀ ਦਿੱਲੀ ਦੀ ਪਰੇਡ ‘ਚ
REPUBLIC DAY : ਗਣਤੰਤਰ ਦਿਵਸ ਯਾਨੀ 26 ਜਨਵਰੀ ਨੂੰ ਦੋ ਦਿਨ ਹੀ ਰਹਿ ਗਏ ਅਤੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਕਈ ਦਿਨ ਪਹਿਲਾਂ ਨੂੰ ਹੀ ਸ਼ੁਰੂ ਹੋ ਗਈਆਂ ਸੀ।
ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਣ ਵਾਲੀ ਪਰੇਡ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੀ ਪਰੇਡ ਵਿੱਚ ਪੰਜਾਬ ਦੀ ਇੱਕ ਝਾਕੀ ਵੀ ਦਿਖਾਈ ਦੇਵੇਗੀ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਨੇ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਝਾਕੀ ਵਿੱਚ ਪੰਜਾਬ ਦੇ ਸੱਭਿਆਚਾਰ ਦੇ ਰੰਗ ਪ੍ਰਦਰਸ਼ਿਤ ਕੀਤੇ ਜਾਣਗੇ।
ਤੁਹਾਨੂੰ ਦੱਸ ਦੇਈਏ ਕਿ ਪਿਛਲੀ ਵਾਰ ਪੰਜਾਬ ਦੀ ਝਾਕੀ ਕੇਂਦਰ ਵੱਲੋਂ ਨਹੀਂ ਚੁਣੀ ਗਈ ਸੀ। ਇਸ ਗੱਲ ‘ਤੇ ਵਿਵਾਦ ਖੜ੍ਹਾ ਹੋ ਗਿਆ। ਇਸ ਵਾਰ ਹਰਿਆਣਾ ਅਤੇ ਚੰਡੀਗੜ੍ਹ ਦੀਆਂ ਝਾਕੀਆਂ ਵੀ ਚੁਣੀਆਂ ਗਈਆਂ ਹਨ, ਪਰ ਦਿੱਲੀ ਦੀ ਝਾਕੀ ਨੂੰ ਰੱਦ ਕਰ ਦਿੱਤਾ ਗਿਆ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਝਾਕੀ ਨੂੰ ਰੱਦ ਕੀਤੇ ਜਾਣ ‘ਤੇ ਸਵਾਲ ਖੜ੍ਹੇ ਕੀਤੇ ਹਨ।