Uncategorized
2 ਘੰਟੇ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ !

ਅੱਜ ਪੰਜਾਬ ਭਰ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਭਰ ‘ਚ ਅੱਜ ਪੀਆਰਟੀਸੀ ਬੱਸਾਂ ਅਤੇ ਪੰਜਾਬ ਰੋਡਵੇਜ਼ ਬੱਸਾਂ ਨਹੀਂ ਚੱਲਣਗੀਆਂ। ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬੱਸਾਂ ਨਹੀਂ ਚੱਲਣਗੀਆਂ।
ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ ਆਈ ਹੈ। ਦਰਅਸਲ, ਅੱਜ ਪੰਜਾਬ ਭਰ ‘ਚ ਸਰਕਾਰੀ ਬੱਸਾਂ 2 ਘੰਟੇ ਲਈ ਬੰਦ ਰਹਿਣਗੀਆਂ । ਇਸ ਲਈ ਜੇਕਰ ਤੁਸੀਂ ਵੀ ਕਿਤੇ ਜਾਣ ਦੀ ਯੋਜਨਾ ਬਣਾਈ ਹੈ ਤਾਂ ਤੁਹਾਨੂੰ ਰਸਤੇ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਪੰਜਾਬ ਰੋਡਵੇਜ਼ ਦੇ ਅਸਥਾਈ ਕਰਮਚਾਰੀਆਂ ਨੇ ਸੂਬੇ ਭਰ ਦੇ ਬੱਸ ਸਟੇਸ਼ਨ ਬੰਦ ਰੱਖਣ ਦਾ ਐਲਾਨ ਕੀਤਾ ਹੈ।