Punjab
ਮੋਹਾਲੀ ਦੇ 2 ਵੱਡੇ ਹਸਪਤਾਲਾਂ ਨੂੰ ਲੱਗਾ ਝਟਕਾ, ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ 25 ਅਕਤੂਬਰ 2023 : ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ ਪੰਜਾਬ ਨੇ ਫੋਰਟਿਸ ਅਤੇ ਆਈਵੀਵਾਈ ਨੂੰ ਸੇਵਾ ਵਿੱਚ ਲਾਪਰਵਾਹੀ ਅਤੇ ਜੀਵਨ ਦੇ ਅਧਿਕਾਰ ਕਾਨੂੰਨ ਦੀ ਉਲੰਘਣਾ ਦਾ ਦੋਸ਼ੀ ਪਾਇਆ ਹੈ। ਹਸਪਤਾਲਾਂ ਨੂੰ ਮਰੀਜ ਦੇ ਪਰਿਵਾਰ ਨੂੰ 1-1 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਨਾਲ ਹੀ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਭਵਿੱਖ ਵਿੱਚ ਅਜਿਹੀ ਅਣਗਹਿਲੀ ਨਾ ਕੀਤੀ ਜਾਵੇ।
ਜੋ ਹਸਪਤਾਲ ਕੇਂਦਰ ਸਰਕਾਰ ਦੀ ਐਕਸ-ਸਰਵਿਸਮੈਨ ਹੈਲਥ ਸਕੀਮ ਤਹਿਤ ਰਜਿਸਟਰਡ ਹਨ, ਉਨ੍ਹਾਂ ਵਿੱਚ ਮਰੀਜ਼ ਦੇ ਇਲਾਜ ਲਈ ਬਹੁਤ ਘੱਟ ਖਰਚ ਆਉਂਦਾ ਹੈ। ਇਹੀ ਕਾਰਨ ਹੈ ਕਿ ਉਕਤ ਸਕੀਮ ਦੇ ਦਾਇਰੇ ਵਿੱਚ ਆਉਂਦੇ ਪ੍ਰਾਈਵੇਟ ਹਸਪਤਾਲ ਐਕਸ ਸਰਵਿਸਮੈਨ ਹੈਲਥ ਸਕੀਮ ਤਹਿਤ ਇਲਾਜ ਕਰਵਾਉਣ ਤੋਂ ਬਚਦੇ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਔਰਤ ਨੂੰ ਅੰਬਾਲਾ ਦੇ ਮਿਲਟਰੀ ਹਸਪਤਾਲ ਤੋਂ ਆਈ.ਸੀ.ਯੂ. ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਅਤੇ ਬਿਹਤਰ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਪਰ ਮੋਹਾਲੀ ਦੇ ਫੋਰਟਿਸ ਹਸਪਤਾਲ ਅਤੇ ਆਈ.ਵੀ.ਵਾਈ. ਹਸਪਤਾਲ ਦੇ ਡਾਕਟਰਾਂ ਨੇ ਆਈ.ਸੀ.ਯੂ. ਬਿਸਤਰਾ ਨਾ ਹੋਣ ਦਾ ਹਵਾਲਾ ਦੇ ਕੇ ਵਾਪਸ ਭੇਜ ਦਿੱਤਾ ਗਿਆ। ਐਮਰਜੈਂਸੀ ਇਲਾਜ ਨਾ ਮਿਲਣ ਕਾਰਨ ਉਕਤ ਮਹਿਲਾ ਮਰੀਜ਼ ਦੀ ਮੌਤ ਹੋ ਗਈ।