Connect with us

Punjab

ਕਾਰ ਅਤੇ ਮੋਟਰਸਾਈਕਲ ਦੀ ਹਾਦਸੇ ‘ਚ 2 ਦੀ ਮੌਤ

Published

on

PUNJAB : ਫਾਜ਼ਿਲਕਾ ‘ਚ ਸੜਕ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਭਿਆਨਕ ਹਾਦਸਾ ਅਬੋਹਰ ਦੇ ਸੀਤੋ ਰੋਡ ‘ਤੇ ਵਾਪਰਿਆ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਸੜਕ ਸੁਰੱਖਿਆ ਬਲਾਂ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਅਤੇ ਕਾਰ ਚਾਲਕ ਨੂੰ ਹਿਰਾਸਤ ‘ਚ ਲੈ ਲਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।