Job
ਨੌਕਰੀ ਦਾ ਝਾਂਸਾ ਦੇ ਕੇ ਠੱਗੇ 2 ਲੱਖ
ਅਕਸਰ ਹੀ ਠੱਗੀ ਮਾਰਨ ਦੇ ਕੇਸ ਸਾਹਮਣੇ ਆਉਂਦੇ ਰਹਿੰਦੇ ਨੇ ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਬੁਢਲਾਡਾ ਦੇ ਇੱਕ ਨੌਜਵਾਨ ਨੂੰ ਰੇਲਵੇ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਉੱਤੇ ਸਿਟੀ ਬੁਢਲਾਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਹੀਰੋਂ ਖੁਰਦ ਵਾਸੀ ਜਗਤਾਰ ਸਿੰਘ ਨੇ ਦੱਸਿਆ ਕਿ ਉਸ ਨੂੰ ਰੇਲਵੇ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਤੋਂ 2 ਲੱਖ ਰੁਪਏ ਠੱਗੇ ਹਨ ਤੇ ਨਾ ਹੀ ਉਸ ਨੂੰ ਨੌਕਰੀ ਦਿਵਾਈ ਤੇ ਨਾ ਹੀ ਉਸ ਦੇ ਪੈਸੇ ਮੋੜੇ। ਜਿਸ ਤੋਂ ਬਾਅਦ ਸਿਟੀ ਬੁਢਲਾਡਾ ਪੁਲਿਸ ਨੇ ਗਗਨਦੀਪ ਸਿੰਘ ਵਾਸੀ ਫੁਲੂਵਾਲਾ ਡੋਗਰਾ, ਦੀਪਕ ਵਾਸੀ ਕਾਲੂਪੁਰ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ, ਜਿਸ ਦੀ ਹਾਲੇ ਗਿ੍ਫਤਾਰੀ ਨਹੀਂ ਹੋਈ ਹੈ।