Corona Virus
ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ 2 ਮਰੀਜ਼ ਪੋਜ਼ਿਟਿਵ

ਫਤਹਿਗੜ੍ਹ ਸਾਹਿਬ, 06 ਅਪਰੈਲ
ਸਿਵਲ ਸਰਜਨ ਡਾ ਐਨ. ਕੇ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 2 ਮਰੀਜ਼ਾਂ ਦੀ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾਵਾਇਰਸ ਸਬੰਧੀ ਪੋਜ਼ਿਟਿਵ ਪਾਈਆਂ ਗਈਆਂ ਦੋਵੇਂ ਔਰਤਾਂ ਔਰੰਗਾਬਾਦ, ਮਹਾਰਾਸ਼ਟਰ ਤੋਂ ਨਿਜ਼ਾਮੂਦੀਨ ਹੁੰਦੀਆਂ ਹੋਈਆਂ ਜ਼ਿਲ੍ਹੇ ਦੇ ਪਿੰਡ ਮਨੈਲੀ ਪੁੱਜੀਆਂ ਸਨ।ਇਸ ਤੋਂ ਪਹਿਲਾਂ ਇਹ ਦੋਵੇਂ ਔਰਤਾਂ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਅਤੇ ਸੰਘੋਲ ਵਿਖੇ ਵੀ ਕੁਝ ਚਿਰ ਰਹੀਆਂ। ਬੀਤੇ ਦਿਨੀ ਇਨ੍ਹਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਵਿੱਖੇ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਸੀ ਤੇ ਇਨ੍ਹਾਂ ਦੀਆਂ ਰਿਪੋਰਟਾਂ ਪੋਜ਼ਿਟਿਵ ਆਉਣ ‘ਤੇ ਇਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ, ਬਨੂੜ ਦਾਖਲਕਰਵਾਇਆ ਗਿਆ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡ ਸਾਨੀਪੁਰ, ਸੰਘੋਲ ਅਤੇ ਮਨੈਲੀ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪਿੰਡਸਾਨੀਪੁਰ ਵਿਖੇ ਇਨ੍ਹਾਂ ਔਰਤਾਂ ਦੇ ਸੰਪਰਕ ਵਿੱਚ ਆਏ 35 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਅਤੇ 03 ਸੈਂਪਲ ਲਏ ਗਏ ਹਨ।
ਸੰਘੋਲ ਵਿਖੇ ਇਨ੍ਹਾਂ ਦੇ ਸੰਪਰਕ ਵਿੱਚ ਆਏ 64 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਤੇ 09 ਸੈਂਪਲ ਲਏ ਗਏ ਹਨ। ਪਿੰਡ ਮਨੈਲੀ ਵਿਖੇਇਨ੍ਹਾਂ ਦੇ ਸੰਪਰਕ ‘ਚ ਆਏ 46 ਵਿਅਕਤੀਆਂ ਨੂੰ ਟਰੇਸ ਕਰਕੇ ਇਕਾਂਤਵਾਸ ਕੀਤਾ ਗਿਆ ਹੈ ਅਤੇ 05 ਸੈਂਪਲ ਲਏ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਉਪਰੋਕਤ ਪਿੰਡਾਂ ਸਮੇਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਤੌਰ ‘ਤੇਸੈਨੀਟਾਈਜੇਸ਼ਨ ਵੀ ਕਰਵਾਈ ਜਾ ਰਹੀ ਹੈ।