Corona Virus
ਨਾਂਦੇੜ ਤੋਂ ਬਠਿੰਡਾ ਪਰਤੇ ਦੋ ਸ਼ਰਧਾਲੂਆਂ ਦੀ ਕਰੋਨਾ ਰਿਪੋਟ ਆਈ ਪਾਜਿਟਵ

ਬਠਿੰਡਾ, 29 ਅਪ੍ਰੈਲ : ਨਾਂਦੇੜ ਤੋਂ ਪਰਤੇ ਦੋ ਸ਼ਰਧਾਲੂਆਂ ਦੀ ਕੋਵਿਡ 19 ਬਿਮਾਰੀ ਸਬੰਧੀ ਕਰਵਾਏ ਟੈਸਟ ਦੀ ਰਿਪੋਟ ਪਾਜਿਟਵ ਆਈ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਨੇ ਇੰਨ੍ਹਾਂ ਸ਼ਰਧਾਲੂਆਂ ਨੂੰ ਜਿ਼ਲ੍ਹੇ ਵਿਚ ਆਉਣ ਵਾਲੇ ਦਿਨ ਤੋਂ ਹੀ ਸਰਕਾਰੀ ਇਕਾਂਤਵਾਸ ਵਿਚ ਰੱਖਿਆ ਹੋਇਆ ਸੀ ਅਤੇ ਇੰਨ੍ਹਾਂ ਨੂੰ ਪਰਿਵਾਰ ਜਾਂ ਹੋਰ ਲੋਕਾਂ ਨੂੰ ਮਿਲਣ ਨਹੀਂ ਦਿੱਤਾ ਸੀ। ਉਨ੍ਹਾਂ ਨੇ ਜਿ਼ਲ੍ਹਾਂ ਵਾਸੀਆਂ ਨੂੰ ਕਿਹਾ ਕਿ ਉਹ ਕਿਸੇ ਘਬਰਾਹਟ ਵਿੱਚ ਨਾ ਆਉਣ ਅਤੇ ਆਪਣੇ ਘਰਾਂ ਵਿਚ ਰਹਿਣ। ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਇੰਨ੍ਹਾਂ ਲੋਕਾਂ ਤੋਂ ਹੋਰ ਲੋਕਾਂ ਨੂੰ ਬਿਮਾਰੀ ਦੀ ਲਾਗ ਨਾ ਲੱਗੇ ਇਸ ਲਈ ਪਹਿਲਾਂ ਹੀ ਸਾਰੀਆਂ ਸਾਵਧਾਨੀਆਂ ਰੱਖੀਆਂ ਸਨ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦਾ ਸ਼ਖਤੀ ਨਾਲ ਪਾਲਣ ਕਰਨ ਅਤੇ ਆਪਣੇ ਘਰਾਂ ਵਿਚ ਹੀ ਰਹਿਣ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੌਜ਼ਿਟਿਵ ਆਉਣ ਵਾਲਿਆਂ ਵਿਚੋਂ ਇਕ ਪੁਰਸ਼ ਹੈ ਅਤੇ ਇਕ ਮਹਿਲਾ ਹੈ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਵਿਚੋਂ ਇਕ ਬਠਿੰਡਾ ਦਾ ਰਹਿਣ ਵਾਲਾ ਹੈ ਜਦ ਕਿ ਇਕ ਦਿੱਲੀ ਨਾਲ ਸਬੰਧਤ ਹੈ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਦੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।ਜਦ ਕਿ ਇੰਨ੍ਹਾਂ ਦੇ ਨਾਲ ਆਏ ਸਹਿਯਾਤਰੀਆਂ ਦੀਆਂ ਰਿਪੋਟਾਂ ਨੈਗੇਟਿਗ ਆਈਆਂ ਹਨ।