bettilt giriş
ਕਰੋੜਾਂ ਦੀ ਹੈਰੋਇਨ ਸਣੇ 2 ਸਮੱਗਲਰ ਕਾਬੂ, DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ - World Punjabi TV
Connect with us

Punjab

ਕਰੋੜਾਂ ਦੀ ਹੈਰੋਇਨ ਸਣੇ 2 ਸਮੱਗਲਰ ਕਾਬੂ, DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ

Published

on

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਹੋਇਆ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 2 ਮੁਲਜ਼ਮਾਂ ਨੂੰ ਕਾਬੂ ਵੀ ਕੀਤਾ ਹੈ, ਜਿਨ੍ਹਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ।

ਪੁਲਿਸ ਨੇ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਦਿੱਲੀ ਵਿੱਚ ਰਹਿਣ ਵਾਲੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੈਲ ਦਾ ਹਿੱਸਾ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਉਨ੍ਹਾਂ ਦੀ ਜਾਂਚ ‘ਚ ਜੁਟੀ ਹੈ।

2