Punjab
ਪੰਜਾਬ ‘ਚ 2 ਮਹਿਲਾ IPS ਪਹਿਲੀ ਵਾਰ ਬਣੀਆਂ DGP
ਪੰਜਾਬ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਦੋ ਮਹਿਲਾ ਆਈਪੀਐਸ ਅਧਿਕਾਰੀ ਪੁਲਿਸ ਡਾਇਰੈਕਟਰ ਜਨਰਲ (DGP) ਬਣਨ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਆਈਪੀਐਸ ਅਫਸਰ ਗੁਰਪ੍ਰੀਤ ਕੌਰ ਦਿਓ ਅਤੇ ਸ਼ਸ਼ੀ ਪ੍ਰਭਾ ਦਿਵੇਦੀ ਸੋਮਵਾਰ ਨੂੰ ਡੀਜੀਪੀ ਦਾ ਅਹੁਦਾ ਹਾਸਲ ਕਰਨ ਵਾਲੀਆਂ ਪੰਜਾਬ ਦੀਆਂ ਪਹਿਲੀਆਂ ਮਹਿਲਾ ਆਈਪੀਐਸ ਅਧਿਕਾਰੀ ਬਣ ਗਈਆਂ ਹਨ। ਉਹ ਉਨ੍ਹਾਂ ਸੱਤ ਐਡੀਸ਼ਨਲ ਡੀਜੀਪੀ ਰੈਂਕ ਦੇ ਅਫ਼ਸਰਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੂੰ ਡੀਜੀਪੀ ਵਜੋਂ ਤਰੱਕੀ ਦਿੱਤੀ ਗਈ ਹੈ। ਦੱਸ ਦੇਈਏ ਸੂਬੇ ਵਿੱਚ ਪੁਲਿਸ ਦੇ ਉੱਚ ਅਹੁਦੇ ‘ਤੇ ਰਹਿਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਹੁਣ 13 ਹੋ ਗਈ ਹੈ। ਵੱਡੀ ਗੱਲ ਇਹ ਹੈ ਕਿ ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ 1993 ਬੈਚ ਦੇ ਆਈਪੀਐਸ ਅਧਿਕਾਰੀ ਹਨ।
ਉਥੇ ਹੀ ਤਰੱਕੀ ਪ੍ਰਾਪਤ ਕਰਨ ਵਾਲਿਆਂ ਵਿੱਚ ਸਭ ਤੋਂ ਸੀਨੀਅਰ ਗੁਰਪ੍ਰੀਤ ਕੌਰ ਦੇਵ ਪੰਜਾਬ ਪੁਲਿਸ ਵਿੱਚ ਪਹਿਲੀ ਮਹਿਲਾ ਆਈਪੀਐਸ ਅਧਿਕਾਰੀ ਵੀ ਹੈ। ਉਹ 5 ਸਤੰਬਰ 1993 ਨੂੰ ਆਈਪੀਐਸ ਅਧਿਕਾਰੀ ਵਜੋਂ ਨਿਯੁਕਤ ਹੋਏ ਸਨ। ਗੁਰਪ੍ਰੀਤ ਕੌਰ ਦਿਓ ਇਸ ਤੋਂ ਪਹਿਲਾਂ ਐਡੀਸ਼ਨਲ ਡੀਜੀਪੀ (ਸਮਾਜਿਕ ਮਾਮਲੇ ਅਤੇ ਮਹਿਲਾ ਮਾਮਲੇ ਵਿਭਾਗ), ਏਡੀਜੀਪੀ-ਕਮ-ਪ੍ਰਧਾਨ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ, ਚੀਫ ਵਿਜੀਲੈਂਸ ਅਫਸਰ, ਬਿਊਰੋ ਆਫ ਇਨਵੈਸਟੀਗੇਸ਼ਨ ਅਤੇ ਏਡੀਜੀਪੀ (ਪ੍ਰਸ਼ਾਸਨ) ਅਤੇ ਏਡੀਜੀਪੀ (ਅਪਰਾਧ) ਵਜੋਂ ਸੇਵਾਵਾਂ ਦੇ ਚੁੱਕੇ ਹਨ।
ਦੂਜੇ ਪਾਸੇ ਆਈਪੀਐਸ ਅਧਿਕਾਰੀ ਸ਼ਸ਼ੀ ਪ੍ਰਭਾ ਦਿਵੇਦੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਆਧੁਨਿਕੀਕਰਨ ਦੇ ਵਾਧੂ ਚਾਰਜ ਦੇ ਨਾਲ ਵਧੀਕ ਡੀਜੀਪੀ (ਰੇਲਵੇ) ਵਜੋਂ ਤਾਇਨਾਤ ਕੀਤਾ ਗਿਆ ਸੀ ਅਤੇ ਉਹ ਸਾਲ 1993 ਬੈਚ ਦੀ ਹੈ। ਉਹ 4 ਸਤੰਬਰ 1994 ਨੂੰ ਆਈਪੀਐਸ ਅਧਿਕਾਰੀ ਵਜੋਂ ਭਰਤੀ ਹੋਈ ਸੀ। ਦਿਵੇਦੀ ਨੇ ਇਸ ਤੋਂ ਪਹਿਲਾਂ ਏਡੀਜੀਪੀ (ਮਨੁੱਖੀ ਸੰਸਾਧਨ ਵਿਕਾਸ) ਦੇ ਨਾਲ ਮਹਿਲਾ ਅਤੇ ਬਾਲ ਮਾਮਲਿਆਂ ਦੇ ਵਾਧੂ ਚਾਰਜ ਅਤੇ ਏਡੀਜੀਪੀ (ਓਮਬਡਸਮੈਨ) ਵਜੋਂ ਨੋਡਲ ਅਫਸਰ, ਪੰਜਾਬ ਪੁਲਿਸ ਚੋਣ ਸੈੱਲ ਦੇ ਵਾਧੂ ਚਾਰਜ ਦੇ ਨਾਲ ਕੰਮ ਕੀਤਾ ਸੀ।