Uncategorized
ਪੁਲਿਸ ਨੂੰ ਮਿਲੀ ਕਾਮਯਾਬੀ, 260 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ
PUNJAB : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿਮ ਚਲਾਈ ਗਈ ਹੈ। ਜਿਸ ਕਾਰਨ ਹੁਣ ਤੱਕ ਕਈ ਨਸ਼ਾ ਤਸਕਰ ਕਾਬੂ ਕੀਤੇ ਗਏ ਹਨ ।
ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਬਠਿੰਡਾ ਵੱਲੋਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ 260 ਗ੍ਰਾਮ ਹੈਰੋਇਨ ਅਤੇ 1350 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਇਨ੍ਹਾਂ ਦੋਨਾਂ ਨੌਜਵਾਨਾਂ ਦਾ ਨਾਮ ਗੁਰਪ੍ਰੀਤ ਸਿੰਘ ਅਤੇ ਸੁਖਜੀਤ ਸਿੰਘ ਹੈ। ਜੋ ਕਿ ਕਾਫੀ ਸਮੇਂ ਤੋਂ ਨਸ਼ੇ ਦੀ ਸਪਲਾਈ ਕਰਦੇ ਆ ਰਹੇ ਹਨ। ਇਹ ਨਸ਼ਾ ਅੰਮ੍ਰਿਤਸਰ ਫਿਰੋਜਪੁਰ ਤੋਂ ਲਿਆ ਕੇ ਸਪਲਾਈ ਕਰਦੇ ਹਨ।
ASI ਨੇ ਦਿੱਤੀ ਜਾਣਕਾਰੀ
ਐਸਟੀਐਫ ਬਠਿੰਡਾ ਦੇ ਏਐਸਆਈ ਰਾਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਨਸ਼ੇ ਦੇ ਕਾਰੋਬਾਰ ਵਿੱਚ ਜੁੜੇ ਹੋਏ ਹਨ ।ਅੱਜ ਉਹ ਵੱਡੀ ਖੇਪ ਲੈ ਕੇ ਬਠਿੰਡਾ ਵਿਖੇ ਪਹੁੰਚ ਰਹੇ ਹਨ। ਐਸਟੀਐਫ ਬਠਿੰਡਾ ਦੀ ਟੀਮ ਵੱਲੋਂ ਬਠਿੰਡਾ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਸਥਿਤ ਮਾਲਵਾ ਕਾਲਜ ਟਰਾਂਸਪੋਰਟ ਨਗਰ ਨੇੜਿਓਂ ਗੁਰਪ੍ਰੀਤ ਸਿੰਘ ਅਤੇ ਸੁਖਜੀਤ ਸਿੰਘ ਵਾਸੀ ਭਾਗੀ ਬਾਂਦਰ ਨੂੰ 260 ਗ੍ਰਾਮ ਹੈਰੋਇਨ ਅਤੇ 1350 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਨੌਜਵਾਨ ਹੈਰੋਇਨ ਫਿਰੋਜ਼ਪੁਰ ਤੋਂ ਲੈ ਕੇ ਆਏ ਸਨ। ਇਹਨਾਂ ਦੋ ਨੇ ਨੌਜਵਾਨਾਂ ਖਿਲਾਫ਼ ਥਾਣਾ ਐਸਟੀਐਫ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਦੋਨਾਂ ਨੌਜਵਾਨਾਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹੈਰੋਇਨ ਕਿਸ ਵਿਅਕਤੀ ਤੋਂ ਲੈ ਕੇ ਆਏ ਸਨ ਅਤੇ ਕਿਸ ਵਿਅਕਤੀ ਨੂੰ ਇਹ ਹੈਰੋਇਨ ਦਿੱਤੀ ਜਾਣੀ ਸੀ।