Connect with us

Uncategorized

20 ਅਗਸਤ ਨੂੰ ਸਰਕਾਰੀ ਛੁੱਟੀ ਦਾ ਐਲਾਨ,ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ

Published

on

ਪੰਜਾਬ ਸਰਕਾਰ ਨੇ ਸੂਬੇ ਵਿੱਚ ਕੀਤਾ ਛੁੱਟੀ ਦਾ ਐਲਾਨ। ਪੰਜਾਬ ਵਿੱਚ ਇੱਕ ਹੋਰ ਸਥਾਨਕ ਛੁੱਟੀ । ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸ਼ਹੀਦ ਸੰਤ ‘ਸ਼੍ਰੀ ਹਰਚੰਦ ਸਿੰਘ ਲੌਂਗੋਵਾਲ’ ਦੀ ਬਰਸੀ ਮੌਕੇ, 20 ਅਗਸਤ ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਰਹੇਗੀ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਸੂਬਾ ਸਰਕਾਰ ਨੇ ਸਥਾਨਕ ਛੁੱਟੀ ਦਾ ਐਲਾਨ ਕਰਦੇ ਹੋਏ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਕਰਮਚਾਰੀ ਅਤੇ ਵਿਦਿਆਰਥੀ 20 ਅਗਸਤ ਦੀ ਛੁੱਟੀ ਮਨਾ ਸਕਦੇ ਹਨ। ਇਹ 20 ਅਗਸਤ ਦੀ ਛੁੱਟੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਲ 2025 ਦੀਆਂ ਛੁੱਟੀਆਂ ਦੇ ਕੈਲੰਡਰ ਵਿੱਚ ਸ਼ਾਮਲ ਨਹੀਂ ਸੀ, ਪਰ ਹੁਣ ਇਸ ਸਬੰਦ ਨੋਟੀਫਿਕੇਸ਼ਨ ਜਾਰੀ ਕਰ ਸਰਕਾਰ ਨੇ ਇਸ ਓੱਤੇ ਮੌਹਰ ਲਾ ਦਿੱਤੀ ਹੈ।

Continue Reading