Connect with us

Punjab

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 200 ਦਿਨ ਪੂਰੇ

Published

on

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ। ਪੰਜਾਬ ਵਿੱਚ ਨਸ਼ਾ ਤਸਕਰਾਂ ਨੂੰ ਨੱਥ ਪਾਈ ਗਈ ਹੈ। ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ 200 ਦਿਨਾਂ ਵਿੱਚ 19,484 ਕੇਸ ਦਰਜ ਕੀਤੇ ਹਨ ਅਤੇ ਹੁਣ ਤੱਕ 29,930 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਨੇ ਹਰ ਇਕ ਦਿਨ 97 ਕੇਸ ਦਰਜ ਕਰ ਕੇ 150 ਜਣਿਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਦੋਂ ਕਿ ਪੁਲੀਸ ਵੱਲੋਂ ਹਰ ਘੰਟੇ ਚਾਰ ਕੇਸ ਦਰਜ ਕਰ ਕੇ ਛੇ ਤੋਂ ਸੱਤ ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ‘ਚ ਬੰਦ ਕੀਤਾ ਜਾ ਰਿਹਾ ਹੈ।

  • 1,255 ਕਿਲੋਗ੍ਰਾਮ ਹੈਰੋਇਨ ਅਤੇ 12.65 ਕਰੋੜ ਰੁਪਏ ਦੀ ਨਸ਼ੀਲੇ ਪਦਾਰਥਾਂ ਦੀ ਮਨੀ ਜ਼ਬਤ ਕੀਤੀ ਗਈ
  • 464 ਕਿਲੋਗ੍ਰਾਮ ਭੰਗ ਅਤੇ 3.3 ਮਿਲੀਅਨ ਤੋਂ ਵੱਧ ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ
  • 200ਵੇਂ ਦਿਨ, 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ
  • ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦਾ ਸਮਾਨ ਬਰਾਮਦ ਕੀਤਾ ਗਿਆ
  • 150 ਤੋਂ ਵੱਧ ਟੀਮਾਂ ਨੇ 414 ਛਾਪਿਆਂ ਦੌਰਾਨ 449 ਲੋਕਾਂ ਦੀ ਜਾਂਚ ਕੀਤੀ ਅਤੇ 61 ਐਫਆਈਆਰ ਦਰਜ ਕੀਤੀਆਂ।