punjab
ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਦੀ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਹੋਵੇਗੀ ਕਾਇਆਕਲਪ,ਜਾਣੋ ਕਿੰਨੀ ਮਿਲੇਗੀ ਰਾਸ਼ੀ

7 AUGUST 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੱਲ੍ਹ ਦੇਸ਼ ’ਚ 508 ਰੇਲਵੇ ਸਟੇਸ਼ਨਾਂ ਦੀ ਨੁਹਾਰ ਬਦਲਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਨੀਂਹ ਪੱਥਰ ਰੱਖਿਆ ਗਿਆ ਸੀ। ਓਥੇ ਹੀ ਇਹ ਵੀ ਦੱਸ ਦੇਈਏ ਕਿ ਇਹ ਪ੍ਰਧਾਨ ਮੰਤਰੀ ਦਫ਼ਤਰ ਦੇ ਹਿਸਾਬ ਨਾਲ 508 ਸਟੇਸ਼ਨ 27 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਹਨ।
ਜਿਨ੍ਹਾਂ ਵਿੱਚੋਂ 22 ਪੰਜਾਬ, 15 ਹਰਿਆਣਾ, 55-55 ਯੂਪੀ ਤੇ ਰਾਜਸਥਾਨ, 49 ਬਿਹਾਰ, 44 ਮਹਾਰਾਸ਼ਟਰ, 37 ਪੱਛਮੀ ਬੰਗਾਲ, 34 ਮੱਧ ਪ੍ਰਦੇਸ਼, 32 ਅਸਾਮ, 25 ਉੜੀਸਾ, 21 ਗੁਜਰਾਤ, 20 ਝਾਰਖੰਡ, 18-18 ਆਂਧਰਾ ਪ੍ਰਦੇਸ਼ ਤੇ ਤਾਮਿਲ ਨਾਡੂ ਤੇ 13 ਕਰਨਾਟਕ ਵਿੱਚ ਹਨ।
ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਦੀ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਕਾਇਆਕਲਪ ਕੀਤੀ ਜਾਵੇਗੀ। ਇਸ ਸੂਚੀ ਵਿੱਚ ਪੰਜਾਬ ਦੇ ਕੋਟਕਪੂਰਾ ਜੰਕਸ਼ਨ, ਸਰਹਿੰਦ, ਅਬੋਹਰ, ਫਾਜ਼ਿਲਕਾ, ਫਿਰੋਜ਼ਪੁਰ ਛਾਉਣੀ, ਗੁਰਦਾਸਪੁਰ, ਪਠਾਨਕੋਟ ਸ਼ਹਿਰ, ਜਲੰਧਰ ਕੈਂਟ ਜੰਕਸ਼ਨ, ਫਿਲੌਰ ਜੰਕਸ਼ਨ, ਕਪੂਰਥਲਾ, ਧਾਂਦਰੀ ਕਲਾਂ, ਲੁਧਿਆਣਾ ਜੰਕਸ਼ਨ, ਮਾਨਸਾ, ਮੁਹਾਲੀ, ਪਟਿਆਲਾ, ਸ੍ਰੀ ਆਨੰਦਪੁਰ ਸਾਹਿਬ, ਨੰਗਲ ਡੈਮ, ਰੋਪੜ, ਧੂਰੀ, ਮਾਲੇਰਕੋਟਲਾ, ਸੰਗਰੂਰ ਤੇ ਮੁਕਤਸਰ ਰੇਲਵੇ ਸਟੇਸ਼ਨ ਸ਼ਾਮਲ ਹਨ।
ਓਥੇ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਪ੍ਰਾਜੈਕਟ ਤਹਿਤ ਸੂਬੇ ਨੂੰ 4762 ਕਰੋੜ ਰੁਪਏ ਦੀ ਰਾਸ਼ੀ ਮਿਲੇਗੀ।ਇਹ ਜਾਣਕਾਰੀ ਉੱਤਰ ਰੇਲਵੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦਿੱਤੀ।