Connect with us

punjab

ਸੂਬੇ ‘ਚ ਖਰੀਦ ਦੇ 27 ਵੇਂ ਦਿਨ 225877 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Published

on

wheat

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 27ਵੇਂ ਦਿਨ 225877 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 225847  ਮੀਟ੍ਰਿਕ ਟਨ ਤੇ ਆੜ੍ਹਤੀਆਂ ਵਲੋਂ 30 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ 225847 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ। ਜਿਸ ਵਿਚੋਂ ਪਨਗ੍ਰੇਨ ਵੱਲੋਂ 52416 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 57299 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 56833 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 34348 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 20242 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ।

ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 4708.3 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। 27 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  12543347.16 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।