Connect with us

News

ਪਲੇਨ ਕ੍ਰੈਸ਼ ਹਾਦਸੇ ‘ਚ 265 ਲੋਕਾਂ ਦੀ ਮੌਤ

Published

on

ਬੀਤੇ ਦਿਨ ਅਹਿਮਦਾਬਾਦ ‘ਚ ਬਹੁਤ ਦਰਦ ਭਰੀ ਘਟਨਾ ਵਾਪਰ ਗਈ। ਦੱਸ ਦੇਈਏ ਕਿ ਜਹਾਜ਼ ਕਰੈਸ਼ ਹੋ ਗਿਆ ਸੀ ਜਿਸ ਨਾਲ ਕਈ ਲੋਕਾਂ ਦੀ ਜਾਨ ਚਲੇਗੀ।

ਅਹਿਮਦਾਬਾਦ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਲਈ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਹੀ ਏਅਰ ਇੰਡੀਆ ਦੀ ਫਲਾਈਟ AI-171 ਬੀਤੇ ਕੱਲ ਰਿਹਾਇਸ਼ੀ ਇਲਾਕੇ ਵਿੱਚ ਹਾਦਸਾਗ੍ਰਸਤ ਹੋ ਗਈ। ਜਹਾਜ਼ ਵਿੱਚ ਕੁੱਲ 242 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 12 ਚਾਲਕ ਦਲ ਦੇ ਮੈਂਬਰ ਵੀ ਸ਼ਾਮਲ ਸਨ।ਪੁਲਿਸ ਕਮਿਸ਼ਨਰ ਵਿਧੀ ਚੌਧਰੀ ਨੇ ਦੱਸਿਆ ਕਿ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ 265 ਤੱਕ ਪਹੁੰਚ ਗਈ ਹੈ। ਬਚਾਅ ਟੀਮ ਨੂੰ ਮੌਕੇ ਤੋਂ ਜਹਾਜ਼ ਦਾ ਬਲੈਕ ਬਾਕਸ ਵੀ ਮਿਲਿਆ ਹੈ।

ਦੱਸ ਦੇਈਏ ਕਿ ਜਹਾਜ਼ ‘ਚ 242 ਲੋਕ ਸਵਾਰ ਸਨ ਜਿਨ੍ਹਾਂ ਵਿੱਚੋ 241 ਦੀ ਮੌਤ ਹੋ ਗਈ ਅਤੇ ਇੱਕ ਜਖ਼ਮੀ ਹੈ। ਕੁੱਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 265 ਹੈ। ਜਿਥੇ ਜਹਾਜ਼ ਹਾਦਸਾਗ੍ਰਸਤ ਹੋਇਆ ਹੈ।

ਹਾਦਸਾ ਕਿੱਥੇ ਵਾਪਰਿਆ

ਦਰਦਨਾਕ ਹਾਦਸੇ ‘ਚ ਵਿੱਚ ਮਰਨ ਵਾਲਿਆਂ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸ਼ਾਮਲ ਸਨ।

 

ਇਹ ਹਾਦਸਾ ਹਵਾਈ ਅੱਡੇ ਦੇ ਨੇੜੇ ਸਥਿਤ ਇੱਕ ਮੈਡੀਕਲ ਹੋਸਟਲ ਦੇ ਨੇੜੇ ਵਾਪਰਿਆ, ਜਿਸ ਕਾਰਨ ਮੌਕੇ ‘ਤੇ ਅੱਗ ਅਤੇ ਧੂੰਏਂ ਦੇ ਭਿਆਨਕ ਦ੍ਰਿਸ਼ ਦਿਖਾਈ ਦਿੱਤੇ। ਘਟਨਾ ਵਾਲੀ ਥਾਂ ‘ਤੇ ਬਚਾਅ ਅਤੇ ਰਾਹਤ ਕਾਰਜ ਅਜੇ ਵੀ ਜਾਰੀ ਹਨ ਜਦੋਂ ਕਿ ਅਧਿਕਾਰੀਆਂ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਇਸ ਹਾਦਸੇ ਵਿੱਚ ਸਿਰਫ਼ ਭਾਰਤੀ ਮੂਲ ਦੇ ਬ੍ਰਿਟਿਸ਼ ਨਾਗਰਿਕ ਰਮੇਸ਼ ਵਿਸ਼ਵਾਸ ਕੁਮਾਰ ਹੀ ਬਚੇ ਹਨ। ਉਹ ਜਹਾਜ਼ ਦੀ ਸੀਟ ਨੰਬਰ 11-ਏ ‘ਤੇ ਬੈਠੇ ਸਨ। ਉਨ੍ਹਾਂ ਕਿਹਾ ਕਿ “ਉਡਾਣ ਭਰਨ ਤੋਂ ਸਿਰਫ਼ 30 ਸਕਿੰਟਾਂ ਬਾਅਦ ਹੀ ਜਹਾਜ਼ ਇੱਕ ਜ਼ੋਰਦਾਰ ਆਵਾਜ਼ ਨਾਲ ਕਰੈਸ਼ ਹੋ ਗਿਆ। ਜਦੋਂ ਮੈਨੂੰ ਹੋਸ਼ ਆਇਆ ਤਾਂ ਮੇਰੇ ਆਲੇ-ਦੁਆਲੇ ਲਾਸ਼ਾਂ ਸਨ।” ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਲਾਸ਼ਾਂ ਦੀ ਪਛਾਣ ਲਈ 1000 ਤੋਂ ਵੱਧ ਡੀਐਨਏ ਟੈਸਟ ਕੀਤੇ ਜਾਣਗੇ।