Punjab
ਪੰਜਾਬ ‘ਚ 3 ਸਾਲਾਂ ‘ਚ ਨਸ਼ੇ ਕਾਰਨ ਹੋਇਆ 266 ਮੌਤਾਂ, ਜਾਣੋ ਕਿੱਥੇ ਸਭ ਤੋਂ ਵੱਧ

23ਸਤੰਬਰ 2023: ਪੰਜਾਬ ਵਿੱਚ ਹਰ ਚੌਥੇ ਦਿਨ ਨਸ਼ੇ ਕਾਰਨ ਇੱਕ ਵਿਅਕਤੀ ਦੀ ਜਾਨ ਜਾ ਰਹੀ ਹੈ। ਪੁਲਿਸ ਨੇ ਖੁਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹਲਫਨਾਮਾ ਦੇ ਕੇ ਇਸ ਗੱਲ ਨੂੰ ਸਵੀਕਾਰ ਕੀਤਾ ਹੈ। ਸਥਿਤੀ ਇਹ ਹੈ ਕਿ ਹਰ ਸਾਲ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦੀ ਗਿਣਤੀ ਦੁੱਗਣੀ ਦਰ ਨਾਲ ਵੱਧ ਰਹੀ ਹੈ। 1 ਅਪ੍ਰੈਲ 2020 ਤੋਂ 31 ਮਾਰਚ 2023 ਤੱਕ ਨਸ਼ੇ ਦੀ ਓਵਰਡੋਜ਼ ਕਾਰਨ 266 ਮੌਤਾਂ ਹੋਈਆਂ ਹਨ।
ਇਨ੍ਹਾਂ ਅੰਕੜਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਤੁਰੰਤ ਜ਼ਰੂਰੀ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਦਰਅਸਲ ਨਸ਼ੇ ਦੇ ਮਾਮਲੇ ‘ਚ ਜ਼ਮਾਨਤ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੇ ਪੰਜਾਬ ਸਰਕਾਰ ਨੂੰ ਨਸ਼ੇ ਕਾਰਨ ਮਰਨ ਵਾਲੇ ਲੋਕਾਂ ਦੇ ਅੰਕੜੇ ਮੁਹੱਈਆ ਕਰਵਾਉਣ ਲਈ ਕਿਹਾ ਸੀ।
ਪੰਜਾਬ ਪੁਲਿਸ ਵੱਲੋਂ ਹਾਈਕੋਰਟ ਵਿੱਚ ਦਿੱਤੇ ਗਏ ਅੰਕੜੇ ਹੈਰਾਨੀਜਨਕ ਹਨ। ਇਨ੍ਹਾਂ ਅੰਕੜਿਆਂ ਅਨੁਸਾਰ 2020-21 ਦਰਮਿਆਨ ਪੰਜਾਬ ਵਿੱਚ ਨਸ਼ਾ ਜਾਂ ਨਸ਼ੇ ਦੀ ਓਵਰਡੋਜ਼ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਸੀ। 2021-22 ਵਿੱਚ ਮਰਨ ਵਾਲਿਆਂ ਦੀ ਗਿਣਤੀ ਦੁੱਗਣੀ ਹੋ ਕੇ 71 ਹੋ ਗਈ।